Banner
Banner

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਚੰਡੀਗੜ੍ਹ– ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ। ਟੀਕਾਕਰਨ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ […]
Dailypost News
By : Updated On: 17 Jun 2025 22:01:PM
ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਚੰਡੀਗੜ੍ਹ– ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ।

ਟੀਕਾਕਰਨ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 57.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਸ ਨਾਲ ਸੂਬੇ ‘ਚ 99.56 ਫੀਸਦੀ ਗਾਵਾਂ ਅਤੇ ਅਤੇ ਮੱਝਾਂ ਨੂੰ ਵੈਕਸੀਨ ਲਗਾਈ ਗਈ ਹੈ। ਇਸ ਮੁਹਿੰਮ ਤਹਿਤ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਦੇ ਕੋਲ ਜਾ ਕੇ ਪਸ਼ੂਆਂ ਨੂੰ ਮੁਫ਼ਤ ਟੀਕਾ ਲਾਇਆ ਗਿਆ ਹੈ। ਇਸ ਵਿਸ਼ਾਲ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲਗਭਗ 900 ਵੈਟਰਨਰੀ ਟੀਮਾਂ ਨੂੰ ਇਸ ਕਾਰਜ ਵਿੱਚ ਲਾਇਆ ਗਿਆ ਸੀ, ਜੋ ਪਸ਼ੂਧਨ ਦੀ ਭਲਾਈ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਪਸ਼ੂ ਪਾਲਣ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਧਿਆਨ ਵਿੱਚ ਰੱਖਦਿਆਂ ਕਿ ਮੂੰਹਖੁਰ ਦੀ ਬਿਮਾਰੀ ਪਸ਼ੂਆਂ ਲਈ ਇੱਕ ਵੱਡਾ ਖ਼ਤਰਾ ਹੈ, ਜਿਸ ਨਾਲ ਦੁੱਧ ਦੀ ਪੈਦਾਵਾਰ ‘ਤੇ ਮਾੜਾ ਅਸਰ ਪੈਣ ਦੇ ਨਾਲ-ਨਾਲ ਗਰਭਪਾਤ ਵਰਗੀਆਂ ਸਮੱਸਿਆਵਾਂ ਕਰਕੇ ਕਾਫ਼ੀ ਆਰਥਿਕ ਨੁਕਸਾਨ ਹੁੰਦਾ ਹੈ, ਵਿਭਾਗ ਨੇ ਪਸ਼ੂਆਂ ਦੀ ਸਮੁੱਚੀ ਆਬਾਦੀ ਦਾ ਟੀਕਾਕਰਨ ਕੀਤਾ ਹੈ, ਜੋ ਇਸ ਬਿਮਾਰੀ ਦੀ ਰੋਕਥਾਮ ਅਤੇ ਨਿਯੰਤਰਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਸ਼ੂ ਪਾਲਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਸ਼ੂਧਨ ਦੀ ਸਿਹਤ ਦੀ ਸੁਰੱਖਿਆ ਲਈ ਨਿਰੰਤਰ ਕੰਮ ਕਰ ਰਹੀ ਹੈ, ਜੋ ਸੂਬੇ ਦੇ ਪਸ਼ੂਧਨ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Read Latest News and Breaking News at Daily Post TV, Browse for more News

Ad
Ad