Banner
Banner

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ-ਕੈਨੇਡਾ ਸਬੰਧਾਂ ਦੀ ਮੁੜ ਬਹਾਲੀ ’ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਸਬੰਧਾਂ ਨੂੰ ਮੁੜ ਲੀਹ ’ਤੇ ਚੜਾਉਣ ਅਤੇ ਕੂਟਨੀਤਕ ਭਾਈਵਾਲੀ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਅਤੇ ਕੂਟਨੀਤੀ ਦੀ ਪ੍ਰਸ਼ੰਸਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ-7 ਸਮਿਟ ਲਈ ਕੈਨੇਡਾ ਫੇਰੀ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਈ ਹਾਲੀਆ […]
Dailypost News
By : Updated On: 18 Jun 2025 18:32:PM
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ-ਕੈਨੇਡਾ ਸਬੰਧਾਂ ਦੀ ਮੁੜ ਬਹਾਲੀ ’ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਸਬੰਧਾਂ ਨੂੰ ਮੁੜ ਲੀਹ ’ਤੇ ਚੜਾਉਣ ਅਤੇ ਕੂਟਨੀਤਕ ਭਾਈਵਾਲੀ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਅਤੇ ਕੂਟਨੀਤੀ ਦੀ ਪ੍ਰਸ਼ੰਸਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ-7 ਸਮਿਟ ਲਈ ਕੈਨੇਡਾ ਫੇਰੀ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਈ ਹਾਲੀਆ ਮੁਲਾਕਾਤ ਦੌਰਾਨ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਦੀ ਕੂਟਨੀਤਕ ਦੂਰੀ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਸਕਾਰਾਤਮਕ ਤਬਦੀਲੀ ਦੇਖੀ ਗਈ ਹੈ।

ਇਸ ਮਹੱਤਵਪੂਰਨ ਘਟਨਾ ’ਤੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਵਿਸ਼ਵ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੂਟਨੀਤੀ ਨੂੰ ਦੇਖਿਆ ਹੈ। ਭਾਰਤ-ਕੈਨੇਡਾ ਨੇ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਆਪਣੇ ਸਬੰਧਾਂ ਨੂੰ ਮੁੜ ਸਥਾਪਿਤ ਕਰ ਲਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਵਿਸ਼ਵ ਪੱਧਰੀ ਮੁੱਦਿਆਂ ’ਤੇ ਚਰਚਾ ਕਰਦਿਆਂ ਭਾਰਤ ਅਤੇ ਭਾਰਤ ਦੇ ਵਿਚਾਰਾਂ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਹੈ, ਇਸ ਗੱਲ ਨੇ ਇਹ ਸਾਫ ਕਰ ਦਿੱਤਾ ਹੈ ਕਿ ਭਾਰਤ ਦੀ ਆਵਾਜ਼ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ ਕਿਉਂਕਿ ਭਾਰਤ ਵਿਸ਼ਵ ਪੱਧਰੀ ਵਪਾਰ ਅਤੇ ਚੁਣੌਤੀਆਂ ਦੇ ਹੱਲ ਲਈ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਭਾਰਤ ਦੀ ਇਸ ਰਾਜਨੀਤਿਕ ਮਹੱਤਤਾ ਨੂੰ ਦੁਨੀਆ ਸਾਹਮਣੇ ਸਾਬਤ ਕੀਤਾ ਹੈ।

ਵਿਰੋਧੀ ਧਿਰ ਦੇ ਲੀਡਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਸੰਧੂ ਨੇ ਕਿਹਾ ਕਿ ਉਹ ਲੀਡਰ ਜਿਨ੍ਹਾਂ ਨੇ ਅਤੀਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਉਤੇ ਸਵਾਲ ਚੁੱਕੇ ਸਨ, ਉਨ੍ਹਾਂ ਨੂੰ ਹੁਣ ਇਹ ਸਾਫ ਹੋ ਜਾਣਾ ਚਾਹੀਦਾ ਹੈ ਕਿ ਇਹ ਵਿਦੇਸ਼ੀ ਦੌਰੇ ਦੇਸ਼ ਹਿੱਤ ਵਿਚ ਸਨ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਰਾਸ਼ਟਰ ਹਿੱਤ ’ਚ ਬਿਨ੍ਹਾ ਰੁੱਕੇ ਕੰਮ ਕੀਤਾ ਹੈ।ਪ੍ਰਧਾਨ ਮੰਤਰੀ ਮੋਦੀ ਦੀ ਕੂਟਨੀਤਕ ਵਿਸ਼ਵ ਪੱਧਰੀ ਪਹੁੰਚ ਸਦਕਾ, ਪਿਛਲੇ 11 ਸਾਲਾਂ ਦੌਰਾਨ ਦੁਨੀਆ ਅੰਦਰ ਭਾਰਤ ਦੇ ਕੱਦ ’ਚ ਬੇਮਿਸਾਲ ਵਾਧਾ ਹੋਇਆ ਹੈ।”

ਜ਼ਿਕਰਯੋਗ ਹੈ ਕਿ ਵਿਸ਼ਵ ਦੇ ਦੋ ਸ਼ਕਤੀਸ਼ਾਲੀ ਲੀਡਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਰਮਿਆਨ ਹੋਈ ਗੱਲਬਾਤ ਦੇ ਨਤੀਜੇ ਵਜੋਂ ਇੱਕ ਦੂਜੇ ਦੀਆਂ ਰਾਜਧਾਨੀਆਂ ਵਿੱਚ ਹਾਈ ਕਮਿਸ਼ਨਰਾਂ ਨੂੰ ਮੁੜ ਸਥਾਪਿਤ ਕਰਕੇ ਅਤੇ ਪ੍ਰਮੁੱਖ ਖੇਤਰਾਂ ਵਿੱਚ ਸੀਨੀਅਰ ਮੰਤਰੀ ਪੱਧਰੀ ਅਤੇ ਕਾਰਜਕਾਰੀ ਪੱਧਰੀ ਭਾਗੀਦਾਰੀ ਮੁੜ ਸ਼ੁਰੂ ਕਰਕੇ ਪੂਰੀ ਕੂਟਨੀਤਕ ਮੌਜੂਦਗੀ ਬਹਾਲ ਕਰ ਦਿੱਤੀ ਗਈ ਹੈ।ਇਸ ਮਹੱਤਵਪੂਰਨ ਘਟਨਾਕ੍ਰਮ ਨੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਦੋਵਾਂ ਦੇਸ਼ਾਂ ਦੌਰਾਨ ਚੱਲੀ ਆ ਰਹੀ ਕੂਟਨੀਤਕ ਦੂਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰ ਦਿੱਤਾ ਹੈ ਅਤੇ ਭਵਿੱਖ ਵਿੱਚ ਰਚਨਾਤਮਕ ਮੁੜ-ਸਬੰਧਾਂ ਪ੍ਰਤੀ ਸਾਂਝੀ ਪ੍ਰਤੀਬੱਧਤਾ ਦਾ ਸੰਕੇਤ ਦਿੱਤਾ ਹੈ।

ਜੀ7 ਸੰਮੇਲਨ ਵਿੱਚ ਹਿੱਸਾ ਲੈਣ ਦੇ ਸੱਦੇ ਅਤੇ ਭਾਰਤ-ਕੈਨੇਡਾ ਸਬੰਧਾਂ ਦੀ ਬਹਾਲੀ ਵਿਸ਼ਵ ਦੇ ਮਸਲਿਆਂ ਵਿੱਚ ਭਾਰਤ ਦੀ ਰਣਨੀਤਕ ਭੂਮਿਕਾ ਦੀ ਪੁਸ਼ਟੀ ਕਰਦੀ ਹੈ।ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਨਵੇਂ ਜੋਸ਼ ਨਾਲ ਮੁੜ ਤੋਂ ਸ਼ੁਰੂ ਹੋਈ ਇਹ ਨਵੀਂ ਭਾਈਵਾਲੀ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ।ਨਵੇਂ ਸਬੰਧਾਂ ਦੇ ਹਿੱਸੇ ਵਜੋਂ ਦੋਵਾਂ ਲੀਡਰਾਂ ਨੇ ਸਾਫ਼ ਊਰਜਾ, ਡਿਜੀਟਲ ਪਰਿਵਰਤਨ, ਆਰਟੀਫਿਸ਼ੀਅਲ ਇੰਟੈਲੀਜੈਂਸ, ਐਲਐਨਜੀ, ਭੋਜਨ ਸੁਰੱਖਿਆ, ਮਹੱਤਵਪੂਰਨ ਖਣਿਜਾਂ, ਉੱਚ ਸਿੱਖਿਆ, ਗਤੀਸ਼ੀਲਤਾ, ਅਤੇ ਸਪਲਾਈ ਚੇਨ ਵਰਗੇ ਖੇਤਰਾਂ ਵਿੱਚ ਭਵਿੱਖ ਦੇ ਸਹਿਯੋਗ ਨੂੰ ਵਧਾਉਣ ਲਈ ਸਹਿਮਤੀ ਪ੍ਰਗਟਾਈ ਹੈ।ਉਨ੍ਹਾਂ ਨੇ ਵਪਾਰ ਲਈ ਖੁੱਲ੍ਹੇ ਇੰਡੋ-ਪੈਸੇਫਿਕ ਨੂੰ ਉਤਸ਼ਾਹਿਤ ਕਰਨ ਵਿੱਚ ਆਪਣੀ ਸਾਂਝੀ ਦਿਲਚਸਪੀ ਦੀ ਪੁਸ਼ਟੀ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਦੁਵੱਲਾ ਵਪਾਰ 2014 ਵਿੱਚ 6.4 ਬਿਲੀਅਨ ਅਮਰੀਕੀ ਡਾਲਰ ਤੋਂ ਵੱਧ ਕੇ 8.4 ਬਿਲੀਅਨ ਅਮਰੀਕੀ ਡਾਲਰ ਦੇ ਰਿਕਾਰਡ ਉੱਚ ਪੱਧਰ ਤੱਕ ਪਹੁੰਚ ਗਿਆ ਹੈ।ਸੰਧੂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਦੋਵਾਂ ਦੇਸ਼ਾਂ ਨੇ ਅਰਲੀ ਪ੍ਰੋਗਰੈਸ ਟ੍ਰੇਡ ਐਗਰੀਮੈਂਟ (ਈਪੀਟੀਏ) ’ਤੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤੀ ਪ੍ਰਗਟਾਈ ਹੈ, ਜੋ ਇੱਕ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀਈਪੀਏ) ਲਈ ਰਾਹ ਪੱਧਰਾ ਕਰੇਗੀ।

ਭਾਰਤੀ ਪ੍ਰਵਾਸੀ, ਜੋ ਕੈਨੇਡਾ ਵਿੱਚ ਸਭ ਤੋਂ ਵੱਡਾ ਪ੍ਰਵਾਸੀ ਭਾਈਚਾਰਾ ਹੈ, ਨੇ ਵੀ ਇਸ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ, ਜਿਸ ’ਚ ਭਾਰਤ-ਕੈਨੇਡਾ ਸਬੰਧਾਂ ਦੀ ਨਵੀਂ ਸ਼ੁਰੂਆਤ ਹੋਈ ਹੈ। ਸੰਧੂ ਨੇ ਫਿਰ ਤੋਂ ਮਜ਼ਬੂਤ ਹੋ ਰਹੇ ਭਾਰਤ-ਕੈਨੇਡਾ ਸਬੰਧਾਂ ਦਾ ਸਮਰਥਨ ਕਰਨ ਵਿੱਚ ਭਾਰਤੀ ਪ੍ਰਵਾਸੀਆਂ ਦੀ ਭੂਮਿਕਾ ’ਤੇ ਵੀ ਜ਼ੋਰ ਦਿੱਤਾ।

Read Latest News and Breaking News at Daily Post TV, Browse for more News

Ad
Ad