Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਚੰਡੀਗੜ੍ਹ– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ ‘ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ ‘ਤੇ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ ‘ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ ‘ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News