Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Mohali Bestech Mall ’ਚ ਸਥਿਤ ਕਲੱਬ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਹੋਇਆ ਜ਼ਖਮੀ, ਜਾਣੋ ਮਾਮਲਾ

Mohali Bestech Mall:  ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ 11ਵੇਂ ਫੇਜ਼ ਬੈਸਟੇਕ ਮਾਲ ਵਿੱਚ ਸਥਿਤ ਇੱਕ ਕਲੱਬ ਵਿੱਚ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਤੋਂ ਆਏ ਇੱਕ ਨੌਜਵਾਨ ਨੂੰ ਗੋਲੀ ਲੱਗੀ ਹੈ। ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।  ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Mohali Bestech Mall ’ਚ ਸਥਿਤ ਕਲੱਬ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਹੋਇਆ ਜ਼ਖਮੀ, ਜਾਣੋ ਮਾਮਲਾ
ਸੰਕੇਤਕ ਤਸਵੀਰ

Mohali Bestech Mall:  ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ 11ਵੇਂ ਫੇਜ਼ ਬੈਸਟੇਕ ਮਾਲ ਵਿੱਚ ਸਥਿਤ ਇੱਕ ਕਲੱਬ ਵਿੱਚ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਤੋਂ ਆਏ ਇੱਕ ਨੌਜਵਾਨ ਨੂੰ ਗੋਲੀ ਲੱਗੀ ਹੈ। ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। 

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਦੁਪਹਿਰ 2:00 ਵਜੇ ਦੇ ਕਰੀਬ ਵਾਪਰੀ। ਜਿੱਥੇ ਰਾਜਸਥਾਨ ਤੋਂ 5 ਤੋਂ 6 ਨੌਜਵਾਨ ਕਲੱਬ ਵਿੱਚ ਮੌਜ-ਮਸਤੀ ਕਰਨ ਆਏ ਸਨ। ਪਹਿਲਾਂ ਉਨ੍ਹਾਂ ਦੀ ਕਲੱਬ ਦੇ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਕਲੱਬ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਗੰਗਾਨਗਰ ਦੇ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਨੌਜਵਾਨ ਨੂੰ ਗੋਲੀ ਲੱਗ ਗਈ।

ਜਾਣਕਾਰੀ ਅਨੁਸਾਰ ਜ਼ਖਮੀ ਨੌਜਵਾਨ ਨੂੰ ਸੋਹਾਣਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਸਰਜਰੀ ਹੋਈ। ਪੁਲਿਸ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫੇਜ਼ 11 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫੇਜ਼ 11 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News