Khana News: ਖੰਨਾ ਦੇ ਬੁੱਲੇਪੁਰ ਰੋਡ ‘ਤੇ, ਇੱਕ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਬਦਮਾਸ਼ਾਂ ਨੇ ਗੁੰਡਾਗਰਦੀ ਦਾ ਨਾਚ ਕਰਦੇ ਹੋਏ, ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਭਾਣਜੇ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਗੰਭੀਰ ਜ਼ਖਮੀ ਅਮਨਦੀਪ ਸਿੰਘ ਨੂੰ ਪਹਿਲਾਂ ਖੰਨਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਵਿਧਾਇਕ ਦਿਆਲਪੁਰਾ ਖੁਦ ਖੰਨਾ ਪਹੁੰਚੇ ਅਤੇ ਆਪਣੇ ਭਤੀਜੇ ਦਾ ਹਾਲ ਪੁੱਛਿਆ। ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਮੌਕੇ ‘ਤੇ ਸੀਸੀਟੀਵੀ ਕੈਮਰੇ ਸਕੈਨ ਕੀਤੇ ਜਾ ਰਹੇ ਹਨ।
ਪਿੰਡ ਵਾਸੀਆਂ ਮਨਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਅਮਨਦੀਪ ਬਾਈਕ ‘ਤੇ ਘਰ ਵੱਲ ਆ ਰਿਹਾ ਸੀ, ਰਸਤੇ ਵਿੱਚ ਕਾਰ ਸਵਾਰਾਂ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਡਿੱਗ ਪਿਆ, ਜਿਸ ਤੋਂ ਬਾਅਦ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ।
ਡੀਐਸਪੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੁੱਲੇਪੁਰ ਦੇ ਰਹਿਣ ਵਾਲੇ ਅਮਨਦੀਪ ਸਿੰਘ ‘ਤੇ ਆਲਟੋ ਕਾਰ ਵਿੱਚ ਸਵਾਰ ਚਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਵੱਖ-ਵੱਖ ਪੁਲਿਸ ਟੀਮਾਂ ਜਾਂਚ ਵਿੱਚ ਲੱਗੀਆਂ ਹੋਈਆਂ ਹਨ।
ਅਮਨਦੀਪ ‘ਤੇ ਹਮਲੇ ਤੋਂ ਪਹਿਲਾਂ ਇੱਕ ਰੇਕੀ ਕੀਤੀ ਗਈ ਸੀ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਪੰਜਾਬ ਵਿੱਚ ਜੁਲਾਈ ਮਹੀਨੇ ‘ਚ 14% ਘੱਟ ਹੋਈ ਬਾਰਿਸ਼, ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼
Weather Alert: ਆਈਐਮਡੀ ਮੁਤਾਬਕ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੈ। Punjab Weather Update: ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਦੇ ਮੌਸਮ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਨੁਮਾਨ ਹੈ ਕਿ ਹਿਮਾਚਲ ਨਾਲ ਲੱਗਦੇ ਕੁਝ ਇਲਾਕਿਆਂ...