Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪ੍ਰਾਪਰਟੀ ਦਾ ਕੰਮ ਕਰਦੇ ਵਿਅਕਤੀ ਵੱਲੋਂ ਪੁੱਤਰ ਤੇ ਪਤਨੀ ਸਣੇ ਖੁਦਕੁਸ਼ੀ

Punjab News: ਬਨੂੜ ਤੋਂ ਤੇਪਲਾ ਕੌਮੀ ਮਾਰਗ ਤੋਂ ਪਿੰਡ ਚੰਗੇਰਾ ਨੂੰ ਜਾਂਦੀ ਸੜਕ ਨੇੜੇ ਫ਼ਾਰਚੂਨਰ ਵਿੱਚੋਂ ਤਿੰਨ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਪ੍ਰਾਪਰਟੀ ਦਾ ਕੰਮ ਕਰਦੇ ਸੰਦੀਪ ਸਿੰਘ (45) ਵਾਸੀ ਪਿੰਡ ਸਿੱਖਵਾਲਾ, ਨੇੜੇ ਲੰਬੀ (ਜ਼ਿਲ੍ਹਾ ਬਠਿੰਡਾ), ਉਸ ਦੀ ਪਤਨੀ ਮਨਦੀਪ ਕੌਰ (42) ਅਤੇ ਉਸ ਦੇ ਪੁੱਤਰ ਅਭੇ (15 ਸਾਲ) ਦੀਆਂ ਹਨ। ਸੰਦੀਪ ਸਿੰਘ ਦੇ ਹੱਥ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪ੍ਰਾਪਰਟੀ ਦਾ ਕੰਮ ਕਰਦੇ ਵਿਅਕਤੀ ਵੱਲੋਂ ਪੁੱਤਰ ਤੇ ਪਤਨੀ ਸਣੇ ਖੁਦਕੁਸ਼ੀ

Punjab News: ਬਨੂੜ ਤੋਂ ਤੇਪਲਾ ਕੌਮੀ ਮਾਰਗ ਤੋਂ ਪਿੰਡ ਚੰਗੇਰਾ ਨੂੰ ਜਾਂਦੀ ਸੜਕ ਨੇੜੇ ਫ਼ਾਰਚੂਨਰ ਵਿੱਚੋਂ ਤਿੰਨ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਪ੍ਰਾਪਰਟੀ ਦਾ ਕੰਮ ਕਰਦੇ ਸੰਦੀਪ ਸਿੰਘ (45) ਵਾਸੀ ਪਿੰਡ ਸਿੱਖਵਾਲਾ, ਨੇੜੇ ਲੰਬੀ (ਜ਼ਿਲ੍ਹਾ ਬਠਿੰਡਾ), ਉਸ ਦੀ ਪਤਨੀ ਮਨਦੀਪ ਕੌਰ (42) ਅਤੇ ਉਸ ਦੇ ਪੁੱਤਰ ਅਭੇ (15 ਸਾਲ) ਦੀਆਂ ਹਨ। ਸੰਦੀਪ ਸਿੰਘ ਦੇ ਹੱਥ ਵਿਚ ਪਿਸਤੌਲ ਫੜਿਆ ਹੋਇਆ ਸੀ ਅਤੇ ਤਿੰਨਾਂ ਦੇ ਸਿਰ ਵਿਚ ਗੋਲੀਆਂ ਦੇ ਨਿਸ਼ਾਨ ਹਨ। ਸਮਝਿਆ ਜਾ ਰਿਹਾ ਹੈ ਕਿ ਸੰਦੀਪ ਸਿੰਘ ਨੇ ਪਹਿਲਾਂ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀਆਂ ਮਾਰਨ ਮਗਰੋਂ ਖ਼ੁਦ ਨੂੰ ਗੋਲੀ ਮਾਰ ਕੇ ਘਟਨਾ ਨੂੰ ਅੰਜ਼ਾਮ ਦਿੱਤਾ।

ਘਟਨਾ ਦਾ ਪਤਾ ਖੇਤਾਂ ਵਿੱਚੋਂ ਟਿਊਬਵੈੱਲ ਲਗਾਉਣ ਆਏ ਕੁੱਝ ਵਿਅਕਤੀਆਂ ਤੋਂ ਲੱਗਿਆ, ਜਿਨ੍ਹਾਂ ਨੇ ਗੱਡੀ ਵਿਚ ਲਾਸ਼ਾਂ ਵੇਖ ਕੇ ਬਨੂੜ ਪੁਲੀਸ ਨੂੰ ਫ਼ੋਨ ਕੀਤਾ, ਜਿਸ ਮਗਰੋਂ ਥਾਣਾ ਬਨੂੜ ਦੀ ਪੁਲੀਸ ਅਤੇ ਰਾਜਪੁਰਾ ਤੋਂ ਡੀਐਸਪੀ ਮਨਜੀਤ ਸਿੰਘ ਮੌਕੇ ’ਤੇ ਪਹੁੰਚੇ। ਪੁਲੀਸ ਦੇ ਪਹੁੰਚਣ ਤੱਕ ਗੱਡੀ ਸਟਾਰਟ ਹੀ ਖੜ੍ਹੀ ਸੀ, ਜਿਸ ਨੂੰ ਪੁਲੀਸ ਨੇ ਜਾ ਕੇ ਬੰਦ ਕੀਤਾ।

ਜਾਣਕਾਰੀ ਅਨੁਸਾਰ ਇਹ ਘਟਨਾ ਚਾਰ ਵਜੇ ਦੇ ਕਰੀਬ ਵਾਪਰੀ। ਸਾਰਾ ਪਰਿਵਾਰ ਪੀਬੀ-65 ਏਐਮ-0082 ਨੰਬਰ ਦੀ ਫਾਰਚੂਨਰ ਗੱਡੀ ਵਿਚ ਸੀ। ਇੱਥੇ ਵੱਡੀ ਗਿਣਤੀ ਵਿਚ ਪੁਲੀਸ ਪਹੁੰਚੀ। ਪੁਲੀਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਸੀ। ਮੌਕੇ ’ਤੇ ਪਹੁੰਚੇ ਮ੍ਰਿਤਕ ਦੇ ਇੱਕ ਰਿਸ਼ਤੇਦਾਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਉਸ ਦਾ ਪਰਿਵਾਰ ਪਹਿਲਾਂ ਗੁੜਗਾਉਂ ਰਹਿੰਦਾ ਸੀ ਪਰ ਪਿਛਲੇ ਦੋ ਤਿੰਨ ਸਾਲਾਂ ਤੋਂ ਮੁਹਾਲੀ ਦੇ ਐਮਆਰ ਫਲੈਟ ਸੈਕਟਰ 109 ਵਿਚ ਰਹਿ ਰਹੇ ਸਨ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਵੱਲੋਂ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News