Ludhiana West Legislative Assembly Elections 2025; ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ ਤੇ ਹੁਣ ਈਵੀਐਮ ਵੋਟਾਂ ਦੀ ਗਿਣਤੀ ਹੋ ਰਹੀ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ।ਰੁਝਾਨ ਅਨੁਸਾਰ AAP ਦੇ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ।
ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ 2895, ਕਾਂਗਰਸ ਪਾਰਟੀ ਨੂੰ 1626, ਭਾਜਪਾ ਨੂੰ 1177, ਸ਼੍ਰੋਮਣੀ ਅਕਾਲੀ ਦਲ ਨੂੰ 703ਵੋਟਾਂ ਮਿਲੀਆਂ ਹਨ।
ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ।