Punjabi Youth in Canada: ਕੈਨੇਡਾ ‘ਚ 24 ਸਾਲਾਂ ਨੌਜਵਾਨ ਸੱਤਪਾਲ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਈ ਹੈ। ਮ੍ਰਿਤਕ ਦੀ ਲਾਸ਼ ਕਾਰ ਵਿੱਚੋਂ ਮਿਲੀ ਹੈ।
Punjabi Youth Death in Canada: ਆਪਣਾ ਦੇਸ਼, ਸ਼ਹਿਰ, ਪਿੰਡ ਛੱਡਣ ਦਾ ਕਿਸੇ ਦਾ ਦਿਲ ਨਹੀਂ ਕਰਦਾ ਪਰ ਅੱਜ ਦੇ ਦੌਰ ‘ਚ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਭੱਜ ਰਿਹਾ ਹੈ। ਪੰਜਾਬ ਦੇ ਨਾਲ ਨਾਲ ਹਰਿਆਣਾ ਤੋਂ ਵੀ ਨੌਜਵਾਨਾਂ ਦਾ ਬਾਹਰਲੇ ਮੁਲਕ ਵੱਸਣ ਦਾ ਸੁਪਨਾ ਵਧਦਾ ਜਾ ਰਿਹਾ ਹੈ। ਲੋਕ ਵਿਦੇਸ਼ਾਂ ਵੱਲ ਭੱਜ ਵੀ ਰਹੇ ਹਨ। ਇਸ ਦੇ ਨਾਲ ਹੀ ਆਏ ਦਿਨ ਹੀ ਵਿਦੇਸ਼ੀ ਧਰਤੀ ਤੋਂ ਮੰਦਭਾਗੀ ਖ਼ਬਰਾਂ ਆਉਣ ਦਾ ਸਿਲਸਿਲਾ ਵੀ ਜਾਰੀ ਹੈ।
ਹੁਣ ਖ਼ਬਰ ਕੈਨੇਡਾ ਤੋਂ ਆਈ ਹੈ, ਜਿੱਥੇ ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਦੇ ਨੌਜਵਾਨ ਦੀ ਮੌਤ ਦੀ ਖ਼ਬਰ ਆਈ ਹੈ। 24 ਸਾਲਾਂ ਨੌਜਵਾਨ ਸੱਤਪਾਲ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਈ ਹੈ। ਮ੍ਰਿਤਕ ਦੀ ਲਾਸ਼ ਕਾਰ ਵਿੱਚੋਂ ਮਿਲੀ ਹੈ। ਸਤਪਾਲ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਦੱਸ ਦਈਏ ਕਿ ਸਤਪਾਲ ਸਿੰਘ ਢਾਈ ਸਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ ਉਥੇ ਵਿਨੀਪੈਗ ‘ਚ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਰਿਹਾ ਸੀ। ਮ੍ਰਿਤਕ ਸੱਤਪਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੱਤਪਾਲ ਦੇ ਪਿਤਾ ਦੀ ਛੋਟੇ ਹੁੰਦਿਆਂ ਹੀ ਮੌਤ ਹੋ ਗਈ ਸੀ ਪਰਿਵਾਰ ਵੱਲੋਂ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਪਾਲਿਆ ਤੇ ਸੁਨਹਿਰੇ ਭਵਿੱਖ ਲਈ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਜਿਥੋਂ ਹੁਣ ਉਸਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।
ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲੋਂ ਆਪਣੇ ਪੁੱਤ ਦੀ ਲਾਸ਼ ਮੰਗਵਾ ਕੇ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ।