ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ 61ਵੇਂ ਦਿਨ ਵੀ ਲਗਾਤਾਰ ਜਾਰੀ

ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਆਧਾਰਿਆਂ ਜਿਨਾਂ ਦੇ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਮੇਨ ਕੈਂਪਸ ,ਕੋਨਸਟੀਚੁਐਂਟ ਕਾਲਜ ,ਨੇਬਰਹੁੱਡ ਕੈਂਪਸ ਅਤੇ ਰੀਜਨਲ ਸੈਂਟਰਾਂ ਦੇ ਵਿੱਚ ਪੜਾਉਣ ਵਾਲੇ ਕੰਨਰੈਕਟ ਅਸਿਸਟੈਂਟ ਪ੍ਰੋਫੈਸਰਾਂ ਦੇ ਦੁਆਰਾ ਇਹ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੇ ਦੁਆਰਾ ਮੰਗ ਰੱਖੀ ਗਈ ਹੈ ਕਿ ਪੰਜਾਬ ਸਰਕਾਰ ਦੁਆਰਾ 2022 ਵਿੱਚ ਜਾਰੀ ਕੀਤੇ ਗਏ UGC 2018 ਰੈਗੂਲੇਸ਼ਨ […]
Khushi
By : Updated On: 23 Jun 2025 15:15:PM
ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ 61ਵੇਂ ਦਿਨ ਵੀ ਲਗਾਤਾਰ ਜਾਰੀ

ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਆਧਾਰਿਆਂ ਜਿਨਾਂ ਦੇ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਮੇਨ ਕੈਂਪਸ ,ਕੋਨਸਟੀਚੁਐਂਟ ਕਾਲਜ ,ਨੇਬਰਹੁੱਡ ਕੈਂਪਸ ਅਤੇ ਰੀਜਨਲ ਸੈਂਟਰਾਂ ਦੇ ਵਿੱਚ ਪੜਾਉਣ ਵਾਲੇ ਕੰਨਰੈਕਟ ਅਸਿਸਟੈਂਟ ਪ੍ਰੋਫੈਸਰਾਂ ਦੇ ਦੁਆਰਾ ਇਹ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੇ ਦੁਆਰਾ ਮੰਗ ਰੱਖੀ ਗਈ ਹੈ ਕਿ ਪੰਜਾਬ ਸਰਕਾਰ ਦੁਆਰਾ 2022 ਵਿੱਚ ਜਾਰੀ ਕੀਤੇ ਗਏ UGC 2018 ਰੈਗੂਲੇਸ਼ਨ ਅਨੁਸਾਰ ਸੱਤਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ।

ਹਾਲਾਂਕਿ ਇਨਾ ਅਸਿਸਟੈਂਟ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਸਾਡੇ ਨਾਲ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਦੇ ਦੁਆਰਾ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਇਹ ਪੇਅ ਕਮਿਸ਼ਨ ਲਾਗੂ ਕੀਤਾ ਜਾਵੇਗਾ ਪਰ ਪਿਛਲੇ ਦਿਨੀ ਉਹ ਆਪਣੇ ਵਾਅਦੇ ਤੋਂ ਮੁਨਕਰ ਹੋ ਗਏ ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਇਸ ਧਰਨੇ ਨੂੰ ਚੁਕਾਉਣ ਦੇ ਲਈ ਇੱਕ ਵਾਰ ਪੰਜਾਬ ਪੁਲਿਸ ਦੇ ਜਵਾਨ ਵੀ ਇਕੱਤਰ ਹੋਏ ਸੀ ਪਰ ਇਹ ਧਰਨਾ ਲਗਾਤਾਰ ਜਾਰੀ ਹੈ।।

Read Latest News and Breaking News at Daily Post TV, Browse for more News

Ad
Ad