Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ
Dr. Ravjot Singh

ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ ਤੋਂ ਚੱਲੀ ਆ ਰਹੀ ਮੰਗ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਹੁਸ਼ਿਆਰਪੁਰ-ਜਲੰਧਰ ਲਿੰਕ ਸੜਕ ਤੋਂ ਤਾਰਾਗੜ੍ਹ, ਰੰਧਾਵਾ ਬਰੋਟਾ, ਸਾਂਧਰਾ, ਨੰਦਾਚੌਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਕੈਬਨਿਟ ਮੰਤਰੀ ਨੇ ਤਾਰਾਗੜ੍ਹ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ 7.76 ਕਿਲੋਮੀਟਰ ਲੰਬੀ ਇਸ ਸੜਕ ਨੂੰ ਹੁਸ਼ਿਆਰਪੁਰ-ਜਲੰਧਰ ਸੜਕ ਤੋਂ ਸ਼ੁਰੂ ਕਰਕੇ ਹਰਿਆਣਾ-ਸ਼ਾਮ ਚੁਰਾਸੀ ਸੜਕ ਤੱਕ 14 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ‘ਤੇ ਪਿੰਡ ਸਾਂਧਰਾ ਵਿਖੇ ਪੈਂਦੇ ਪੁਲ ਨੂੰ ਵੀ 8.50 ਮੀਟਰ ਚੌੜਾ ਕੀਤਾ ਜਾ ਰਿਹਾ ਹੈ। ਇਸ ਕੰਮ ਦੀ ਕੁੱਲ ਲਾਗਤ 5.33 ਕਰੋੜ ਰੁਪਏ ਹੈ।

ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬਹੁਤ ਮਾੜੀ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਦੌਰਾਨ ਸਮੂਹ ਇਲਾਕਾ ਵਾਸੀਆਂ ਵਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News