ਸ਼ੱਕ ਹੋਣ ਤੇ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
Punjab News; ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਢਿਲਵਾਂ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਕਹੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਪੁਲਿਸ ਨੇ ਕਾਰਵਾਈ ਕਰਦਿਆਂ ਪਤੀ ਰਿੱਕੀ ਖਾਨ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।
ਪਰਵੀਨ ਬੇਗਮ ਅਤੇ ਰਿੱਕੀ ਖਾਨ ਦਾ ਵਿਆਹ ਲਗਭਗ 9 ਸਾਲ ਪਹਿਲਾਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੇਜੋਂ ਵਿੱਚ ਹੋਇਆ ਸੀ। ਪਰਵੀਨ ਬੇਗਮ ਦੇ ਦੋ ਬੱਚੇ ਹਨ, ਇੱਕ ਲੜਕਾ ਅਤੇ ਇੱਕ ਲੜਕੀ, ਜਿਨ੍ਹਾਂ ਦੀ ਉਮਰ ਲਗਭਗ 5.7 ਸਾਲ ਹੈ।
ਕਤਲ ਦਾ ਮੁੱਖ ਕਾਰਨ ਇਹ ਸੀ ਕਿ ਪਰਵੀਨ ਬੇਗਮ ਦੇ ਪਤੀ ਨੂੰ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਸੀ ਅਤੇ ਅੱਜ ਉਸਨੇ ਉਸਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ। ਦੋਸ਼ੀ ਰਿੱਕੀ ਖਾਨ ਵਿਰੁੱਧ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।