Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਪਟਿਆਲਾ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ਵਿੱਚ ਜਾਇਜਾ ਲਿਆ। ਉਹਨਾਂ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ, ਆਈ.ਸੀ.ਯੂ.,ਅਲਟਰਾਸਾਂਊਂਡ ਵਿਭਾਗ ਅਤੇ ਵਾਰਡਾਂ ਵਿੱਚ ਮਰੀਜ਼ਾਂ ਨਾਲ ਗੱਲ ਬਾਤ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਪਟਿਆਲਾ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ਵਿੱਚ ਜਾਇਜਾ ਲਿਆ। ਉਹਨਾਂ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ, ਆਈ.ਸੀ.ਯੂ.,ਅਲਟਰਾਸਾਂਊਂਡ ਵਿਭਾਗ ਅਤੇ ਵਾਰਡਾਂ ਵਿੱਚ ਮਰੀਜ਼ਾਂ ਨਾਲ ਗੱਲ ਬਾਤ ਕੀਤੀ ਅਤੇ ਸੇਵਾਵਾਂ ਬਾਰੇ ਉਹਨਾਂ ਤੋਂ ਸਿੱਧਾ ਫੀਡਬੈਕ ਲਿਆ। ਮਰੀਜ਼ਾਂ ਵੱਲੋਂ ਮਿਲੀ ਤਸੱਲੀਬਖਸ਼ ਰਾਏ ਤੋਂ ਉਹਨਾਂ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ ਲੋਕਾਂ ਦਾ ਭਰੋਸਾ ਹੁਣ ਸਰਕਾਰੀ ਸਿਹਤ ਸੰਸਥਾਵਾਂ ਵੱਲ ਵੱਧ ਰਿਹਾ ਹੈ।

ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲ ਦੀ ਓ.ਪੀ.ਡੀ.’ਚ ਰੋਜ਼ਾਨਾ ਆਉਣ ਵਾਲੇ ਮਰੀਜਾਂ ਦੀ ਗਿਣਤੀ 1500 ਤੋਂ 1800 ਤੱਕ ਪਹੁੰਚ ਗਈ ਹੈ ਜੋ ਕਿ ਲੋਕਾਂ ਵਿੱਚ ਸਰਕਾਰੀ ਸੇਵਾਵਾਂ ਪ੍ਰਤੀ ਵਿਸ਼ਵਾਸ ਦਾ ਸਿੱਧਾ ਸਬੂਤ ਹੈ । ੳਹਨਾਂ ਹਸਪਤਾਲ ਵਿੱਚ ਪੁਰਾਣੀ ਹੋ ਚੁੱਕੀ ਐਕਸ-ਰੇ-ਮਸ਼ੀਨ ਦੀ ਮਿਆਦ ਖ਼ਤਮ ਹੋਣ ‘ ਤੇ ਨਵੀਂ ਮਸ਼ੀਨਾ ਲਿਆਉਣ ਦਾ ਐਲਾਨ ਕੀਤਾ।

ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਮਸ਼ੀਨਾ ਦੀ ਗਿਣਤੀ ਵਧਾ ਕੇ ਦੋ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਮਰੀਜ ਨੂੰ ਲੰਬਾ ਇੰਤਜ਼ਾਰ ਨਾ ਕਰਨਾ ਪਵੇ । ਉਹਨਾਂ ਅਲਟਰਾਸਾਂਊਂਡ ਸੇਵਾਵਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਅਤੇ ਕਿਹਾ ਕਿ ਇਹ ਸੇਵਾ ਮਰੀਜਾਂ ਲਈ ਕਾਫੀ ਲਾਭਕਾਰੀ ਸਾਬਤ ਹੋ ਰਹੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਹ ਇਸੇ ਤਰ੍ਹਾਂ ਹਰ ਇਕ ਹਸਪਤਾਲ ਅਤੇ ਸਿਹਤ ਕੇਂਦਰ ਵਿੱਚ ਜਾ ਕੇ ਅਚਨਚੇਤ ਜਾਇਜ਼ਾ ਲੈਂਦੇ ਰਹਿਣਗੇ । ਇਸ ਮੌਕੇ ਉਹਨਾਂ ਦੇ ਨਾਲ ਸਿਵਲ ਸਰਜਨ ਡਾ ਜਗਪਾਲਇੰਦਰ ਸਿੰਘ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News