Banner
Banner

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

ਚੰਡੀਗੜ੍ਹ: ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਸਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ […]
Dailypost News
By : Published: 28 Jun 2025 21:58:PM
ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ
lal

ਚੰਡੀਗੜ੍ਹ: ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਜਸਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ‘ਚ ਜਤਾਏ ਗਏ ਵਿਸ਼ਵਾਸ ‘ਤੇ ਖਰੇ ਉਤਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਤੱਕ ਸੁਚਾਰੂ ਢੰਗ ਨਾਲ ਪਹੁੰਚਣ ਕਿਉਂਕਿ ਉਹ ਖਰੀਦ ਪ੍ਰਕਿਰਿਆਵਾਂ ਦਾ ਮੁੱਖ ਹਿੱਸਾ ਹੈ।

ਜ਼ਿਕਰਯੋਗ ਹੈ ਕਿ ਸੇਖੋਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਸੈਂਟਰਲ ਐਕਟ 20 ਆਫ 2013), 2013 ਦੀ ਧਾਰਾ 16 ਤਹਿਤ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad