Puri Rath Yatra tragedy: ਓਡੀਸ਼ਾ ਦੇ ਪੁਰੀ ‘ਚ ਸ਼੍ਰੀ ਗੁੰਡੀਚਾ ਮੰਦਰ ਨੇੜੇ ਭਗਦੜ ਵਿੱਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
Stampede near Puri’s Gundicha Temple: ਓਡੀਸ਼ਾ ਦੇ ਪੁਰੀ ਵਿੱਚ ਸ਼੍ਰੀ ਗੁੰਡੀਚਾ ਮੰਦਰ ਨੇੜੇ ਭਗਦੜ ਮਚੀ, ਜਿਸ ਵਿੱਚ ਘੱਟੋ-ਘੱਟ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਘੱਟੋ-ਘੱਟ 30 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਐਤਵਾਰ 29 ਜੂਨ ਨੂੰ ਸਵੇਰੇ 4 ਵਜੇ ਤੋਂ 5 ਵਜੇ ਦੇ ਕਰੀਬ ਵਾਪਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸੀ। ਸਰਕਾਰ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਪੁਰੀ ਦੇ ਗੁੰਡੀਚਾ ਮੰਦਰ ਨੇੜੇ ਇੱਕ ਧਾਰਮਿਕ ਸਮਾਰੋਹ ਦੌਰਾਨ ਵਾਪਰੀ ਇੱਕ ਦੁਖਦਾਈ ਘਟਨਾ ਵਿੱਚ, ਘੱਟੋ-ਘੱਟ 3 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ ਹਨ ਕਿਉਂਕਿ ਐਤਵਾਰ ਨੂੰ ਸਾਲਾਨਾ ਜਗਨਨਾਥ ਰੱਥ ਯਾਤਰਾ ਦੌਰਾਨ ਸਾਰਧਾਬਲੀ ਵਿੱਚ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਇਹ ਘਟਨਾ ਅੱਜ ਸਵੇਰੇ 4 ਵਜੇ ਤੋਂ 5 ਵਜੇ ਦੇ ਵਿਚਕਾਰ ਸਾਰਧਾਬਲੀ ਵਿਖੇ ਵਾਪਰੀ ਜਦੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਦੇਵਤਿਆਂ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ। ਸਥਾਨਕ ਮੀਡੀਆ ਮੁਤਾਬਕ, ਮ੍ਰਿਤਕਾਂ ਦੀ ਪਛਾਣ ਪ੍ਰੇਮਕਾਂਤ ਮੋਹੰਤੀ (80), ਬਸੰਤੀ ਸਾਹੂ (36) ਅਤੇ ਪ੍ਰਭਾਤੀ ਦਾਸ (42) ਵਜੋਂ ਹੋਈ ਹੈ।
ਭੀੜ ਹੇਠਾਂ ਦੱਬਣ ਨਾਲ ਤਿੰਨ ਦੀ ਮੌਤ
ਦਰਸ਼ਨ ਦੌਰਾਨ ਭੀੜ ਨੂੰ ਕਾਬੂ ਕਰਨਾ ਮੁਸ਼ਕਲ ਹੋ ਗਿਆ ਤੇ ਲੋਕ ਧੱਕਾ-ਮੁੱਕੀ ਕਰਨ ਲੱਗ ਪਏ। ਕੁਝ ਲੋਕ ਜ਼ਮੀਨ ‘ਤੇ ਡਿੱਗ ਪਏ ਅਤੇ ਭਗਦੜ ਦੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ 3 ਲੋਕ ਭੀੜ ਹੇਠ ਦੱਬੇ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਖੁਰਦਾ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ ਦੋ ਔਰਤਾਂ ਪ੍ਰਭਾਤੀ ਦਾਸ ਅਤੇ ਬਸੰਤੀ ਸਾਹੂ ਅਤੇ ਪ੍ਰੇਮਕਾਂਤ ਮਹੰਤੀ ਸ਼ਾਮਲ ਹਨ।
ਜ਼ਖਮੀਆਂ ਚੋਂ ਕੁਝ ਦੀ ਹਾਲਤ ਗੰਭੀਰ
ਇੰਨੇ ਵੱਡੇ ਧਾਰਮਿਕ ਸਮਾਗਮ ਵਿੱਚ ਜਿੱਥੇ ਲੱਖਾਂ ਲੋਕ ਇਕੱਠੇ ਹੁੰਦੇ ਹਨ, ਭੀੜ ਨੂੰ ਕੰਟਰੋਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਤਿਆਰੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਘਟਨਾ ਵਿੱਚ ਜ਼ਖਮੀ ਲੋਕਾਂ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦਾ ਲਗਾਤਾਰ ਇਲਾਜ ਕਰ ਰਹੀ ਹੈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।