ਮੋਹਾਲੀ ਫੈਕਟਰੀ ‘ਚ ਭਿਆਨਕ ਹਾਦਸਾ, ਅੱਗ ਲੱਗਣ ਕਾਰਨ 9 ਮਹੀਨਿਆਂਂ ਦੀ ਬੱਚੀ ਦੀ ਮੌਤ; ਦੋ ਲੋਕ ਸੜੇ

Punjab Breaking News: ਇਹ ਘਟਨਾ ਮੋਹਾਲੀ ਦੇ ਸ਼ਾਹੀਮਾਜਰਾ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ ਜਿੱਥੇ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ। Fire Accident in Mohali Factory: ਮੋਹਾਲੀ ਵਿੱਚ ਇੱਕ ਫੈਕਟਰੀ ਵਿੱਚ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨੇ ਦੀ ਬੱਚੀ […]
Khushi
By : Updated On: 30 Jun 2025 12:36:PM
ਮੋਹਾਲੀ ਫੈਕਟਰੀ ‘ਚ ਭਿਆਨਕ ਹਾਦਸਾ, ਅੱਗ ਲੱਗਣ ਕਾਰਨ 9 ਮਹੀਨਿਆਂਂ ਦੀ ਬੱਚੀ ਦੀ ਮੌਤ; ਦੋ ਲੋਕ ਸੜੇ

Punjab Breaking News: ਇਹ ਘਟਨਾ ਮੋਹਾਲੀ ਦੇ ਸ਼ਾਹੀਮਾਜਰਾ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ ਜਿੱਥੇ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ।

Fire Accident in Mohali Factory: ਮੋਹਾਲੀ ਵਿੱਚ ਇੱਕ ਫੈਕਟਰੀ ਵਿੱਚ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨੇ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਸੜ ਗਏ। ਅੱਗ ਲੱਗਦੀ ਦੇਖ ਕੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰ ਦੀ ਹੈ। ਫੇਜ਼-ਪੰਜ ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਜੋ ਲੋਹੇ ਦੇ ਡਾਈ ਬਣਾਉਣ ਦਾ ਕੰਮ ਕਰਦੀ ਹੈ। ਫਾਇਰ ਬ੍ਰਿਗੇਡ ਦੀ ਟੀਮ ਨੂੰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ, ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪਰ ਅੱਗ ਬਹੁਤ ਫੈਲ ਗਈ ਸੀ। ਇਸ ਕਾਰਨ ਅੱਗ ਬੁਝਾਉਣ ਵਿੱਚ ਮੁਸ਼ਕਲ ਆਈ।

Read Latest News and Breaking News at Daily Post TV, Browse for more News

Ad
Ad