Punjab Monsoon: ਦੱਸ ਦਈਏ ਕਿ ਪਿਛਲੇ 12 ਘੰਟਿਆਂ ‘ਚ ਵਧਿਆ ਘੱਗਰ ਦੇ ਵਿੱਚ ਪਾਣੀ ਦਾ ਪੱਧਰ ਕਰੀਬ ਪੰਜ ਫੁੱਟ ਦੇ ਯਾਨੀ 730 ਤੋਂ 735 ਦੇ ਕਰੀਬ ਪਹੁੰਚ ਗਿਆ ਹੈ।
Ghaggar River Water Level in Sangrur: ਇਸ ਸਮੇਂ ਦੇਸ਼ ਦੇ ਹਰ ਸੂਬੇ ‘ਚ ਮੌਨਸੂਨ ਖੂਬ ਬਰਸ ਰਿਹਾ ਹੈ। ਮੌਨਸੂਨ ਬਾਕੀ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਮਿਹਰਬਾਨ ਹੈ। ਮੰਗਲਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਸੋਮਵਾਰ ਸ਼ਾਮ ਤੱਕ, ਪੰਜਾਬ ਦੇ ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਪਹਾੜੀ ਖੇਤਰਾਂ ‘ਚ ਬਾਰਿਸ਼ ਨੇ ਕਹਿਰ ਮਚਾ ਦਿੱਤਾ ਹੈ। ਬੱਦਲ ਫੱਟਣ ਦੀਆਂ ਘਟਨਾਵਾਂ ਨੇ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਇਸੇ ਤਰ੍ਹਾਂ ਪੰਜਾਬ ਦੇ ਸੰਗਰੂਰ ਵਾਸੀਆਂ ਲਈ ਵੀ ਖ਼ਤਰੇ ਦੀ ਘੰਟੀ ਇੱਕ ਵਾਰ ਫਿਰ ਤੋਂ ਵੱਜੀ ਹੈ। ਸੂਬੇ ਚੋਂ ਲੰਘਦੀ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਦੱਸ ਦਈਏ ਕਿ ਪਿਛਲੇ 12 ਘੰਟਿਆਂ ‘ਚ ਵਧਿਆ ਘੱਗਰ ਦੇ ਵਿੱਚ ਪਾਣੀ ਦਾ ਪੱਧਰ ਕਰੀਬ ਪੰਜ ਫੁੱਟ ਦੇ ਯਾਨੀ 730 ਤੋਂ 735 ਦੇ ਕਰੀਬ ਪਹੁੰਚ ਗਿਆ ਹੈ। ਇਸ ਦਾ ਖ਼ਤਰੇ ਦਾ ਨਿਸ਼ਾਨ 748 ਫੁੱਟ ਹੈ। ਅਤੇ ਪਹਾੜਾਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਇਹ ਨਿਸ਼ਾਨ ਕੁਝ ਦਿਨਾਂ ਤੱਕ ਟੱਪਣ ਦਾ ਖਦਸ਼ਾ ਹੈ ਅਤੇ ਲੋਕਾਂ ‘ਚ ਹੜ੍ਹ ਦਾ ਡਰ ਹੈ। ਇਸੇ ਨੂੰ ਲੈ ਕੇ ਬੀਤੇ ਦਿਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਪੂਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਦਰਿਆ ਦਾ ਦੌਰਾ ਕੀਤਾ।
ਸਾਲ 2023 ‘ਚ ਘੱਗਰ ਦਰਿਆ ਨੇ ਮਚਾਈ ਸੀ ਤਬਾਹੀ
ਇਸ ਵਾਰ ਫਿਰ ਪਹਾੜਾਂ ਦੇ ਵਿੱਚ ਵੱਡੇ ਪੱਧਰ ਦੇ ਵਿੱਚ ਮੀਂਹ ਪੈ ਰਿਹਾ ਹੈ ਅਤੇ ਭਾਰੀ ਤਬਾਹੀ ਹੋ ਰਹੀ ਹੈ। ਉਹੀ ਪਹਾੜ ਦਾ ਪਾਣੀ ਮੈਦਾਨੀ ਇਲਾਕਿਆਂ ਵਿੱਚ ਆਉਂਦਾ ਹੈ ਤੇ ਲਗਭਗ ਹਿਮਾਚਲ ਦਾ ਕਾਫੀ ਪਾਣੀ ਘੱਗਰ ਦਰਿਆ ਵਿੱਚ ਆਉਂਦਾ ਹੈ ਜੋ ਕਿ ਲਗਾਤਾਰ ਵਧ ਰਿਹਾ ਹੈ। ਜਿਸ ਨਾਲ ਕੀ ਸੰਗਰੂਰ ਪ੍ਰਸ਼ਾਸਨ ਲਗਾਤਾਰ ਅਲਰਟ ਤੇ ਹੈ ਅਤੇ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦੱਸ ਦਈਏ ਕਿ 2023 ਦੇ ਵਿੱਚ ਵੀ ਇਸ ਤਰੀਕੇ ਨਾਲ ਹੀ ਬਰਸਾਤਾਂ ਹੋਣ ਦੇ ਕਾਰਨ ਘੱਗਰ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ 57 ਜਗ੍ਹਾ ਤੋਂ ਘੱਗਰ ਦੇ ਕਿਨਾਰੇ ਟੁੱਟਣ ਤੋਂ ਬਾਅਦ ਪਾਣੀ ਓਵਰਫਲੋ ਹੋ ਕੇ ਕਈ ਦਿਨ ਕਿਸਾਨਾਂ ਦੇ ਖੇਤਾਂ ਵਿੱਚ ਅਤੇ ਨਜ਼ਦੀਕੀ ਪਿੰਡਾਂ ਦੇ ਵਿੱਚ ਪਾਣੀ ਜਾਂਦਾ ਰਿਹਾ। ਨਾਲ ਹੀ ਹੜ੍ਹਾਂ ਦੇ ਪਾਣੀ ਨੇ ਹਜ਼ਾਰਾਂ ਏਕੜ ਫਸਲ ਖਨੌਰੀ ਅਤੇ ਮੂਨਕ ਇਲਾਕੇ ਦੇ ਪਿੰਡਾਂ ਵਿੱਚ ਤਬਾਹ ਕੀਤੀ ਸੀ।