ਗਣਤੰਤਰ ਦਿਵਸ ਦੇ ਮੱਦੇਨਜ਼ਰ ਸਿਰਸਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾਈ ਗਈ, ਚੈਕਿੰਗ ਮੁਹਿੰਮ ਜਾਰੀ

ਸਿਰਸਾ: ਗਣਤੰਤਰ ਦਿਵਸ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸੁਰੱਖਿਆ ਅਲਰਟ ਹੈ, ਉੱਥੇ ਹੀ ਪੰਜਾਬ ਅਤੇ ਰਾਜਸਥਾਨ ਨਾਲ ਲੱਗਦੇ ਸਿਰਸਾ ਜ਼ਿਲ੍ਹੇ ਵਿੱਚ ਰੇਲਵੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸਿਰਸਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਡਾਗ ਸਕੁਐਡ ਦੀ ਮਦਦ ਨਾਲ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਜੀਆਰਪੀ ਅਤੇ ਆਰਪੀਐਫ […]
admin
By : Updated On: 25 Jan 2025 22:20:PM
ਗਣਤੰਤਰ ਦਿਵਸ ਦੇ ਮੱਦੇਨਜ਼ਰ ਸਿਰਸਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾਈ ਗਈ, ਚੈਕਿੰਗ ਮੁਹਿੰਮ ਜਾਰੀ

ਸਿਰਸਾ: ਗਣਤੰਤਰ ਦਿਵਸ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸੁਰੱਖਿਆ ਅਲਰਟ ਹੈ, ਉੱਥੇ ਹੀ ਪੰਜਾਬ ਅਤੇ ਰਾਜਸਥਾਨ ਨਾਲ ਲੱਗਦੇ ਸਿਰਸਾ ਜ਼ਿਲ੍ਹੇ ਵਿੱਚ ਰੇਲਵੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸਿਰਸਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਡਾਗ ਸਕੁਐਡ ਦੀ ਮਦਦ ਨਾਲ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

ਜੀਆਰਪੀ ਅਤੇ ਆਰਪੀਐਫ ਪੁਲੀਸ ਵੱਲੋਂ ਚਲਾਈ ਗਈ ਇਸ ਚੈਕਿੰਗ ਮੁਹਿੰਮ ਵਿੱਚ ਰੇਲਵੇ ਸਟੇਸ਼ਨ ’ਤੇ ਆਉਣ-ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

ਰੇਲਵੇ ਪੁਲੀਸ ਦੇ ਅਧਿਕਾਰੀ ਭੂਪ ਸਿੰਘ ਅਤੇ ਸੁਰਜੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਸਿਰਸਾ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਚ ਅਭਿਆਨ ਵਿੱਚ ਜ਼ਿਲ੍ਹਾ ਪੁਲੀਸ ਅਤੇ ਡੌਗ ਸਕੁਐਡ ਦੀ ਮਦਦ ਲਈ ਜਾ ਰਹੀ ਹੈ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਚੀਜ਼ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad