ਸ਼ਹਿਜ਼ਾਦ ਭੱਟੀ ਦੇ ਵੀਡੀਓ ਅਪਲੋਡ ਕਰਨ ਵਾਲਾ Influencers ਕਾਬੂ, ਪੈਸੇ ਅਤੇ ਪ੍ਰਸਿੱਧੀ ਦੀ ਭਾਲ ਵਿੱਚ ਫਸਿਆ
Punjab News: ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਸੋਸ਼ਲ ਮੀਡੀਆ Influencers ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀਆਂ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਅਪਲੋਡ ਅਤੇ ਪ੍ਰਸਾਰਿਤ ਕਰਦੇ ਸਨ। ਪੁਲਿਸ ਦੇ ਅਨੁਸਾਰ, ਦੋਵੇਂ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਿੱਚ ਸਰਗਰਮ ਸਨ ਅਤੇ ਭੱਟੀ ਦੀ ਮਦਦ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਸਿੰਘ (ਮਨੀ ਮੂਸੇਵਾਲਾ), ਵਾਸੀ ਪਿੰਡ ਘੰਗਸ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਅਤੇ ਸੁਖਵੀਰ ਸਿੰਘ, ਵਾਸੀ ਮਾਨਸਾ ਵਜੋਂ ਹੋਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ੁਰੂ ਵਿੱਚ ਸੋਸ਼ਲ ਮੀਡੀਆ ‘ਤੇ ਆਪਣੇ ਫਾਲੋਅਰਜ਼ ਵਧਾਉਣ ਲਈ ਆਏ ਸਨ, ਪਰ ਬਾਅਦ ਵਿੱਚ ਇਸ ਨੈੱਟਵਰਕ ਦਾ ਹਿੱਸਾ ਬਣ ਗਏ। ਹੁਣ ਪੁਲਿਸ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰ ਰਹੀ ਹੈ ਅਤੇ ਪਤਾ ਲਗਾ ਰਹੀ ਹੈ ਕਿ ਭੱਟੀ ਨੇ ਕਿੰਨੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਹੈ।