Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਬੀਤੇ ਦਿਨ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਅਤੇ ਜਾਂਚ ਲਈ ਮਜੀਠਾ ਲੈ ਗਈ।
ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ ‘ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਇਸ ਕੇਸ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੀ ਲਿਜਾਇਆ ਗਿਆ ਸੀ।
ਹੁਣ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲ ਰੁਖ ਕੀਤਾ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਰਿਮਾਂਡ ਨੂੰ ਗੈਰ ਕਾਨੂੰਨੀ ਦੱਸਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਮੁਹਾਲੀ ਦੀ ਅਦਾਲਤ ਵੱਲੋਂ 26 ਜੂਨ ਨੂੰ ਦਿੱਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਮਜੀਠੀਆ ਨੇ ਐਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਦੀ ਮੰਸ਼ਾ ਹੈ ਕਿ ਉਹ ਮੁਖਰ ਆਲੋਚਨਾ ਕਰਨ ਵਾਲੇ ਨੂੰ ਪਰੇਸ਼ਨ ਕਰਨ।
ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਵਿਜੀਲੈਂਸ ਰਿਮਾਂਡ ਅੱਜ 2 ਜੁਲਾਈ ਨੂੰ ਖਤਮ ਹੋ ਰਿਹਾ ਹੈ। ਜਿਸ ਸਬੰਧੀ ਮੁੜ ਤੋਂ ਸੁਣਵਾਈ ਹੋਣੀ ਹੈ।