ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਪਰੇਸ਼ਾਨ ਹੋ ਨਿਗਲਿਆ ਜ਼ਹਿਰ, ਪਰਿਵਾਰ ਨੇ ਪੁਲਿਸ ਲਗਾਈ ਇਨਸਾਫ਼ ਦੀ ਗੁਹਾਰ
Punjab News; ਸਮਾਜ ‘ਚ ਸਹੁਰੇ ਪਰਿਵਾਰ ਵਲੋਂ ਵਿਆਹ ਤੋਂ ਬਾਅਦ ਵੀ ਲੜਕੀਆਂ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ, ਅਜਿਹਾ ਹੀ ਇਕ ਤਾਜ਼ਾ ਮਾਮਲਾ ਪਿੰਡ ਰਸੂਲਪੁਰ ਤੋਂ ਸਾਹਮਣੇ ਆਇਆ। ਜਿੱਥੇ ਵਿਆਹੀ ਮਨਪ੍ਰੀਤ ਕੌਰ ਉਮਰ ਕਰੀਬ 28 ਸਾਲ ਦੀ ਸੀ ਜੋ ਜਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਦੇ ਪਿੰਡ ਭਗਤੂਪੁਰ ਦੀ ਰਹਿਣ ਵਾਲੀ ਸੀ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ,ਜਿੱਥੇ ਲੜਕੀ ਦੀ ਮਾਤਾ ਬਲਵਿੰਦਰ ਨੇ ਲੜਕੀ ਦੇ ਸਹੁਰੇ ਪਰਿਵਾਰ ਤੇ ਇਲਜ਼ਾਮ ਲਾਉਂਦੇ ਦੱਸਿਆ ਕਿ ਉਸਦੀ ਲੜਕੀ ਤੋਂ ਉਸਦੇ ਪਤੀ ਵੱਲੋ 15 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਜੇਕਰ ਉਹ ਅਜਿਹਾ ਨਹੀਂ ਕਰੇਗੀ ਤਾਂ ਉਸਨੂੰ ਤਲਾਕ ਦੇ ਦਿੱਤਾ ਜਾਵੇਗਾ ,ਜਿਸ ਤੋਂ ਬਾਅਦ ਮਨਪ੍ਰੀਤ ਕੌਰ ਤੰਗ ਪਰੇਸ਼ਾਨ ਰਹਿਣ ਲੱਗੀ ਅਤੇ ਉਸਨੇ ਕੋਈ ਜ਼ਹਿਰਲੀ ਚੀਜ਼ ਨਿਗ਼ਲ ਕੇ ਆਤਮਹੱਤਿਆ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀਆਂ ਵਿੱਚੋਂ ਮ੍ਰਿਤਕ ਮਨਪ੍ਰੀਤ ਕੌਰ ਦੇ ਪਤੀ ਹਰਪ੍ਰੀਤ ਸਿੰਘ ਰਸੂਲਪੁਰ ਨੂੰ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ ਸਬੰਧੀ ਏਐਸਆਈ ਰਘਬੀਰ ਸਿੰਘ ਨੇ ਕਿਹਾ ਕਿ ਮਨਪ੍ਰੀਤ ਕੌਰ ਦੀ ਸੱਸ ਪਰਮਿੰਦਰ ਕੌਰ ਤੇ ਸਹੁਰਾ ਸਤਨਾਮ ਸਿੰਘ ਹਾਲੇ ਪੁਲਿਸ ਗ੍ਰਿਫਤ ਤੋਂ ਬਾਹਰ ਹਨ ਜਿਨਾਂ ਦੀ ਗ੍ਰਿਫਤਾਰੀ ਲਈ ਪੁਲਿਸ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਅਤੇ ਪੋਸਟਮਾਰਟਮ ਕਰਾ ਕੇ ਲਾਸ਼ ਵਾਰਿਸਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ।