Delhi Crime News: ਦਿੱਲੀ ਦੇ ਸਾਊਥਪੁਰੀ ਇਲਾਕੇ ਵਿੱਚ ਇੱਕ ਘਰ ਚੋਂ ਚਾਰ ਲਾਸ਼ਾਂ ਮਿਲੀਆਂ ਹਨ। ਚਾਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ।
Delhi Four Bodies Found: ਰਾਜਧਾਨੀ ਦਿੱਲੀ ਦੇ ਸਾਊਥਪੁਰੀ ਇਲਾਕੇ ‘ਚ ਸ਼ਨੀਵਾਰ ਨੂੰ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕੋ ਘਰ ਵਿੱਚੋਂ ਚਾਰ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਚਾਰੇ ਮ੍ਰਿਤਕ ਇੱਕੋ ਕਮਰੇ ਵਿੱਚ ਮਿਲੇ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ, ਚਾਰੇ ਮ੍ਰਿਤਕ ਪੁਰਸ਼ ਹਨ। ਇਨ੍ਹਾਂ ਵਿੱਚ ਦੋ ਭਰਾ ਵੀ ਸ਼ਾਮਲ ਹਨ। ਇਹ ਸਾਰੇ ਏਸੀ ਮਕੈਨਿਕ ਦਾ ਕੰਮ ਕਰਦੇ ਸੀ। ਜਦੋਂ ਕਾਫ਼ੀ ਦੇਰ ਤੱਕ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦਰਵਾਜ਼ਾ ਤੋੜ ਕੇ ਕਮਰੇ ਵਿੱਚ ਦਾਖਲ ਹੋਈ, ਜਿੱਥੇ ਚਾਰੇ ਲਾਸ਼ਾਂ ਮਿਲੀਆਂ।
ਜਾਂਚ ‘ਚ ਲੱਗੀ ਪੁਲਿਸ, ਫੋਰੈਂਸਿਕ ਟੀਮ ਨੂੰ ਮੌਕੇ ‘ਤੇ
ਮੁੱਢਲੀ ਜਾਂਚ ਵਿੱਚ, ਪੁਲਿਸ ਨੂੰ ਸ਼ੱਕ ਹੈ ਕਿ ਦਮ ਘੁੱਟਣ ਕਾਰਨ ਮੌਤ ਹੋਈ ਹੈ। ਕਮਰੇ ਵਿੱਚ ਹਵਾਦਾਰੀ ਨਹੀਂ ਸੀ ਅਤੇ ਦਰਵਾਜ਼ਾ ਬੰਦ ਸੀ। ਹਾਲਾਂਕਿ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੌਕੇ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਿਸ ਨੇ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਹੈ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।