Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਮੂਸੇਵਾਲੇ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਦੇ ਭਰਾ ਦਾ ਕਤਲ! ਗੁਰੂਘਰ ਬਾਹਰ ਮਾਰੀਆਂ ਗੋਲੀਆਂ, ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ ਦੇ ਵਿੱਚ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਦੀ ਪਹਿਚਾਣ ਸਾਹਮਣੇ ਆਉਣ ਨਾਲ ਹੜਕੰਪ ਮਚ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਪਾ ਕੇ ਲਈ ਹੈ। ਕਤਲ ਕੀਤੇ ਨੌਜਵਾਨ ਦੀ ਪਛਾਣ ਸਿੱਧੂ ਮੂਸੇਵਾਲਾ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਨਾਲ ਜੁੜੀ ਹੋਈ ਹੈ। ਇਹ ਨੌਜਵਾਨ ਸ਼ੂਟਰ ਰੂਪਾ ਦਾ ਭਰਾ ਦੱਸਿਆ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੂਸੇਵਾਲੇ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਦੇ ਭਰਾ ਦਾ ਕਤਲ! ਗੁਰੂਘਰ ਬਾਹਰ ਮਾਰੀਆਂ ਗੋਲੀਆਂ, ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ ਦੇ ਵਿੱਚ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਦੀ ਪਹਿਚਾਣ ਸਾਹਮਣੇ ਆਉਣ ਨਾਲ ਹੜਕੰਪ ਮਚ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਪਾ ਕੇ ਲਈ ਹੈ। ਕਤਲ ਕੀਤੇ ਨੌਜਵਾਨ ਦੀ ਪਛਾਣ ਸਿੱਧੂ ਮੂਸੇਵਾਲਾ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਨਾਲ ਜੁੜੀ ਹੋਈ ਹੈ।

ਇਹ ਨੌਜਵਾਨ ਸ਼ੂਟਰ ਰੂਪਾ ਦਾ ਭਰਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਮਹਿਤਾ ਚੌਂਕ ਨੇੜੇ ਪੈਂਦੇ ਪਿੰਡ ਚੰਨਣਕੇ ਵਿਖੇ ਇੱਕ ਗੁਰੂ ਘਰ ਦੇ ਬਾਹਰ ਹੀ ਇਹ ਵਾਰਦਾਤ ਕੀਤੀ ਗਈ। ਜਿੱਥੇ 3 ਬਾਈਕ ਸਵਾਰ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ।

ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਸਾਹਮਣੇ ਆਈ ਹੈ। ਇਸੇ ਵਿਚਾਲੇ ਗੈਂਗਸਟਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਇਹ ਮਾਮਲਾ ਇੱਕ ਵਾਰ ਫਿਰ ਗੈਂਗਵਾਰ ਨਾਲ ਜੁੜ ਗਿਆ ਹੈ। ਜਿੱਥੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰ ਦੇ ਭਰਾ ਨੂੰ ਬੰਬੀਹਾ ਗੈਂਗ ਨੇ ਨਿਸ਼ਾਨਾ ਬਣਾਇਆ ਤੇ ਗੁਰੂ ਘਰ ਦੇ ਬਾਹਰ ਹੀ ਉਸ ਉੱਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ।

ਇਸ ਕਤਲ ਨੇ ਜਿੱਥੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਉੱਥੇ ਹੀ ਮੂਸੇਵਾਲਾ ਕਤਲ ਕਾਂਡ ਦਾ ਵੀ ਫਿਰ ਤੋਂ ਜ਼ਿਕਰ ਹੋਣ ਲੱਗ ਗਿਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਮੂਸੇਵਾਲਾ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਜਗਰੂਪ ਰੂਪਾ ਦਾ ਪੁਲਿਸ ਨੇ ਪਹਿਲਾਂ ਹੀ ਐਨਕਾਊਂਟਰ ਕਰ ਦਿੱਤਾ ਸੀ ਤੇ ਹੁਣ ਉਸ ਦੇ ਭਰਾ ਨੂੰ ਬੰਬੀਹਾ ਗੈਂਗ ਨੇ ਕਤਲ ਕਰ ਦਿੱਤਾ ਹੈ। ਕਤਲ ਤੋਂ ਬਾਅਦ ਫੇਸਬੁੱਕ ਉੱਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਉਧਰ ਪੁਲਿਸ ਇਸ ਮਾਮਲੇ ਨੂੰ ਲੈ ਕੇ ਜਾਂਚ-ਪੜਤਾਲ ਵਿੱਚ ਜੁਟ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News