Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 5 ਭੈਣਾਂ ਦਾ ਇਕਲੌਤਾ ਭਰਾ ਸੀ ਬੇਅੰਤ ਸਿੰਘ

Punjabi Youth Died in Canada: ਹਲਕੇ ਦੇ ਪਿੰਡ ਠੀਕਰੀਵਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ। ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ ਸੋਗ ਦਾ ਮਾਹੌਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 5 ਭੈਣਾਂ ਦਾ ਇਕਲੌਤਾ ਭਰਾ ਸੀ ਬੇਅੰਤ ਸਿੰਘ

Punjabi Youth Died in Canada: ਹਲਕੇ ਦੇ ਪਿੰਡ ਠੀਕਰੀਵਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ। ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।

ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚਾ ਹਰਭਗਵਾਨ ਸਿੰਘ ਅਤੇ ਚਚੇਰੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਪ੍ਰੈਲ ਮਹੀਨੇ ਵਿੱਚ ਕੈਨੇਡਾ ਗਿਆ ਸੀ, ਜਿੱਥੇ ਦੋ ਜੁਲਾਈ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਬਾਰੇ ਉਹਨਾਂ ਨੂੰ ਕੈਨੇਡਾ ਵਿੱਚ ਰਹਿ ਰਹੇ ਰਿਸ਼ਤੇਦਾਰਾਂ ਵਲੋਂ ਫ਼ੋਨ ਉੱਪਰ ਜਾਣਕਾਰੀ ਦਿੱਤੀ ਗਈ ਹੈ।

5 ਭੈਣਾਂ ਦਾ ਇਕਲੌਤਾ ਭਰਾ ਸੀ ਬੇਅੰਤ ਸਿੰਘ

ਉਨ੍ਹਾਂ ਨੇ ਦੱਸਿਆ ਕਿ ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਆਪਣੀ ਵਿਧਵਾ ਮਾਤਾ ਮਲਕੀਤ ਕੌਰ ਦਾ ਇਕਲੌਤਾ ਸਹਾਰਾ ਸੀ। ਉਹਨਾਂ ਕਿਹਾ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਮ੍ਰਿਤਕ ਨੂੰ ਸੁਨਹਿਰੀ ਭਵਿੱਖ ਲਈ ਕੈਨੇਡਾ ਦੇ ਸਰੀ ਭੇਜਿਆ ਸੀ, ਪਰ ਉਥੇ ਇਹ ਦੁਖਦਾਈ ਭਾਣਾ ਵਰਤ ਗਿਆ। ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਇਸਤੋਂ ਪਹਿਲਾਂ ਵੀ ਪੰਜ ਸਾਲ ਸਿੰਗਾਪੁਰ ਵਿਖੇ ਰੋਜ਼ੀ ਰੋਟੀ ਲਈ ਕਿਰਤ ਕਰਕੇ ਆਇਆ ਸੀ, ਜਿਸਤੋਂ ਬਾਅਦ ਕੈਨੇਡਾ ਗਿਆ ਸੀ।

ਇਸ ਮੌਕੇ ਪਿੰਡ ਦੇ ਸਰਪੰਚ ਕਿਰਨਜੀਤ ਸਿੰਘ, ਪੰਚ ਜੀਤ ਸਿੰਘ, ਜਸਪ੍ਰੀਤ ਹੈਪੀ ਅਤੇ ਸੁਖਦੇਵ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News