Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਗੁਜਰਾਤ: ‘ਆਪ’ ਵਿਧਾਇਕ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ

ਗੁਜਰਾਤ ਵਿੱਚ ਆਮ ਆਦਮੀ ਪਾਰਟੀ (ਆਪ) ਵਿਧਾਇਕ ਚੈਤਰ ਵਸਾਵਾ ਨੂੰ ਨਰਮਦਾ ਜ਼ਿਲ੍ਹੇ ਦੇ ਡੇਡੀਆਪਾੜਾ ’ਚ ਇੱਕ ਤਾਲੁਕਾ ਪੰਚਾਇਤ ਅਹੁਦੇਦਾਰ ’ਤੇ ਕਥਿਤ ਹਮਲੇ ਮਗਰੋਂ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨਿਚਰਵਾਰ ਨੂੰ ਵਸਾਵਾ ਚੋਣ ਖੇਤਰ ਡੇਡੀਆਪਾੜਾ ਅਧੀਨ ਪ੍ਰਾਂਤ ਦਫਤਰ ’ਚ ਮੀਟਿੰਗ ਦੌਰਾਨ ਵਾਪਰੀ। ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਜਰਾਤ: ‘ਆਪ’ ਵਿਧਾਇਕ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ

ਗੁਜਰਾਤ ਵਿੱਚ ਆਮ ਆਦਮੀ ਪਾਰਟੀ (ਆਪ) ਵਿਧਾਇਕ ਚੈਤਰ ਵਸਾਵਾ ਨੂੰ ਨਰਮਦਾ ਜ਼ਿਲ੍ਹੇ ਦੇ ਡੇਡੀਆਪਾੜਾ ’ਚ ਇੱਕ ਤਾਲੁਕਾ ਪੰਚਾਇਤ ਅਹੁਦੇਦਾਰ ’ਤੇ ਕਥਿਤ ਹਮਲੇ ਮਗਰੋਂ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨਿਚਰਵਾਰ ਨੂੰ ਵਸਾਵਾ ਚੋਣ ਖੇਤਰ ਡੇਡੀਆਪਾੜਾ ਅਧੀਨ ਪ੍ਰਾਂਤ ਦਫਤਰ ’ਚ ਮੀਟਿੰਗ ਦੌਰਾਨ ਵਾਪਰੀ।

ਪੁਲਿਸ ਨੇ ਦੱਸਿਆ ਕਿ ਵਸਾਵਾ ਨੂੰ ਸ਼ਨਿਚਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਡੇਡੀਆਪਾੜਾ ਥਾਣੇ ’ਚ ਦਰਜ ਸ਼ਿਕਾਇਤ ਮੁਤਾਬਕ ਮੀਟਿੰਗ ਦੌਰਾਨ ਚੈਤਰ ਵਸਾਵਾ ਨੇ ਸਥਾਨਕ ਪੱਧਰ ਦੀ ਤਾਲਮੇਲ ਕਮੇਟੀ ‘ਆਪਣੋ ਤਾਲੁਕੋ ਵਾਈਬ੍ਰੈਂਟ ਤੁਲਕੋ’ (ਈਟੀਵੀਟੀ) ਦੇ ਮੈਂਬਰ ਦੇ ਅਹੁਦੇ ’ਤੇ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ ਦਾ ਨਾਮ ਨਾ ਵਿਚਾਰੇ ਜਾਣ ’ਤੇ ਇਤਰਾਜ਼ ਜਤਾਇਆ ਤੇ ਖ਼ਫ਼ਾ ਹੋ ਗਏ। ਵਸਾਵਾ ਨੇ ਕਥਿਤ ਤੌਰ ’ਤੇ ਸਾਗਬਾਰਾ ਤਾਲੁਕਾ ਪੰਚਾਇਤ ਦੀ ਇੱਕ ਮਹਿਲਾ ਪ੍ਰਧਾਨ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਡੇਡੀਆਪਾੜਾ ਤਾਲੁਕਾ ਪੰਚਾਇਤ ਦੇ ਪ੍ਰਧਾਨ ਸੰਜੈ ਵਸਾਵਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਜਦੋਂ ਮੀਟਿੰਗ ’ਚ ਸ਼ਾਮਲ ਪ੍ਰਧਾਨ ਸੰਜੈ ਵਸਾਵਾ ਨੇ ਵਿਰੋਧ ਕੀਤਾ ਤਾਂ ਵਿਧਾਇਕ ਨੇ ਕਥਿਤ ਤੌਰ ’ਤੇ ਉਸ ’ਤੇ ਮੋਬਾਈਲ ਨਾਲ ਹਮਲਾ ਕੀਤਾ ਜਿਸ ਕਾਰਨ ਉਸ ਦੇ ਸਿਰ ’ਤੇ ਸੱਟਾਂ ਲੱਗੀਆਂ।

ਐੱਫਆਈਆਰ ਮੁਤਾਬਕ ਵਿਧਾਇਕ ਨੇ ਸ਼ਿਕਾਇਤਕਰਤਾ ’ਤੇ ਕੱਚ ਦੇ ਗਿਲਾਸ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਲਿਆ। ਇਸ ਦੌਰਾਨ ਵਿਧਾਇਕ ਟੁੱਟੇ ਗਿਲਾਸ ਦਾ ਕੱਚ ਦਾ ਟੁਕੜਾ ਚੁੱਕ ਕੇ ਸੰਜੈ ਵਸਾਵਾ ਵੱਲ ਵਧੇ ਪਰ ਉਹ ਕਿਸੇ ਤਰ੍ਹਾਂ ਭੱਜਣ ’ਚ ਸਫਲ ਰਿਹਾ। ਦੂਜੇ ਪਾਸੇ ਚੈਤਰ ਵਸਾਵਾ ਦੀ ਗ੍ਰਿਫ਼ਤਾਰੀ ਮਗਰੋਂ ਡੇਡੀਆਪਾੜਾ ’ਚ ਤਣਾਅ ਵਧਣ ’ਤੇ ਸਥਾਨਕ ਪ੍ਰਸ਼ਾਸਨ ਨੇ ਇਲਾਕੇ ’ਚ ਚਾਰ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News