Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਤਹਿਤ ਗੁਆਂਢੀ ਨੇ ਚਲਾਈਆਂ 3 ਗੋਲੀਆਂ

Former Sarpanch Akali Dal Murder : ਪੰਜਾਬ ’ਚ ਇਸ ਸਮੇਂ ਹਾਲਾਤ ਬਦਲ ਤੋਂ ਬੱਦਤਰ ਹੁੰਦੇ ਜਾ ਰਹੇ ਹਨ। ਆਏ ਦਿਨ ਕਤਲ, ਲੁਟਖੋਹ ਦੀਆਂ ਵਾਰਦਾਤਾਂ ਕਾਰਨ ਸੂਬੇ ਦਾ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਪਈ ਹੈ। ਬੀਤੇ ਦਿਨ ਹੀ ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਅਤੇ ਅੱਜ ਮੁੜ ਤੋਂ ਇੱਕ ਹੋਰ ਕਤਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਤਹਿਤ ਗੁਆਂਢੀ ਨੇ ਚਲਾਈਆਂ 3 ਗੋਲੀਆਂ

Former Sarpanch Akali Dal Murder : ਪੰਜਾਬ ’ਚ ਇਸ ਸਮੇਂ ਹਾਲਾਤ ਬਦਲ ਤੋਂ ਬੱਦਤਰ ਹੁੰਦੇ ਜਾ ਰਹੇ ਹਨ। ਆਏ ਦਿਨ ਕਤਲ, ਲੁਟਖੋਹ ਦੀਆਂ ਵਾਰਦਾਤਾਂ ਕਾਰਨ ਸੂਬੇ ਦਾ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਪਈ ਹੈ। ਬੀਤੇ ਦਿਨ ਹੀ ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਅਤੇ ਅੱਜ ਮੁੜ ਤੋਂ ਇੱਕ ਹੋਰ ਕਤਲ ਨਾਲ ਜੁੜੀ ਵਾਰਦਾਤ ਸਾਹਮਣੇ ਆਈ। ਹੁਣ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ’ਚ ਇੱਕ ਵਿਅਕਤੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਹੈ। ਮੁਲਜ਼ਮ ਵੱਲੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਪਲਵਿੰਦਰ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੱਸ ਦਈਏ ਕਿ ਮੁਲਜ਼ਮ ਗੁਆਂਢ ’ਚ ਆਪਣੇ ਸਹੁਰਿਆਂ ਘਰ ਰਹਿ ਰਿਹਾ ਸੀ। ਜਿਸ ਨੇ ਪੁਰਾਣੀ ਰੰਜਿਸ਼ ਦੇ ਤਹਿਤ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਜਿਸ ’ਚ ਗੋਲੀਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋਣ ’ਚ ਕਾਮਯਾਬ ਹੋ ਗਿਆ।

ਕਾਬਿਲੇਗੌਰ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਇਸ ਕਦਰ ਵਿਗੜ ਚੁੱਕੀ ਹੈ ਕਿ ਖੌਫਨਾਕ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਤੋਂ ਅੰਜਾਮ ਦਿੱਤਾ ਜਾ ਰਿਹਾ ਹੈ। ਬੀਤੇ ਦਿਨ ਅਬੋਹਰ ’ਚ ਕਪੜਾ ਵਪਾਰੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਪਰ ਪੁਲਿਸ ਪ੍ਰਸ਼ਾਸਨ ਅਤੇ ਮਾਨ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News