Punjab Police End Gangster Encounter; ਅਬੋਹਰ ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਇੱਕ ਪੁਲਿਸ ਮੁਲਾਜ਼ਮ ਨੂੰ ਜਖਮੀ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਜਿਸ ਦੇ ਬਾਂਹ ਵਿੱਚ ਦੋ ਗੋਲੀਆਂ ਲੱਗੀਆਂ ਦੱਸੀਆਂ ਜਾ ਰਹੀਆਂ ਨੇ ਇਸ ਸਪਸ਼ਟ ਨਹੀਂ ਹੋ ਸਕਿਆ ਵੀ ਗੋਲੀਆਂ ਕਿਵੇਂ ਲੱਗੀਆਂ ਨੇ ਪਰ ਸੂਤਰਾਂ ਨੇ ਜਾਣਕਾਰੀ ਇਹ ਦਿੱਤੀ ਹੈ ਕਿ ਜਗਤ ਵਰਮਾ ਕਾਂਡ ਨੂੰ ਲੈ ਕੇ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਦੇ ਲਈ ਜਦੋਂ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਜਵਾਬੀ ਕਾਰਵਾਈ ਦੇ ਵਿੱਚ ਗੋਲੀਆਂ ਚਲਾ ਕੇ ਇੱਕ ਪੁਲਿਸ ਮੁਲਾਜ਼ਮ ਨੂੰ ਜਖਮੀ ਕੀਤਾ ਹੈ ਜਿਸ ਦਾ ਨਾਮ ਮਨਿੰਦਰ ਸਿੰਘ ਹੈਡ ਕਾਂਸਟੇਬਲ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਿਕ ਪੁਲਿਸ ਅਤੇ ਗੈਂਗਸਟਰਾਂ ਦੀ ਹੋਈ ਇਸ ਮੁੱਠਭੇੜ ‘ਚ ਪੰਜਾਬ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਬਦਮਾਸ਼ਾਂ ਨੂੰ ਢੇਰ ਕੀਤਾ ਹੈ।