Punjab Weather Update: ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਲਈ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ।
ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਫਤਿਹਗੜ੍ਹ ਸਾਹਿਬ ਵਿੱਚ ਸਭ ਤੋਂ ਵੱਧ 22.0 ਮਿਲੀਮੀਟਰ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ 14 ਜੁਲਾਈ ਤੱਕ ਕੋਈ ਨਵਾਂ ਅਲਰਟ ਨਹੀਂ ਹੈ, ਪਰ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ।
4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ ਤਾਪਮਾਨ 32.4 ਡਿਗਰੀ, ਲੁਧਿਆਣਾ ਵਿੱਚ 34.0 ਡਿਗਰੀ, ਪਠਾਨਕੋਟ ਵਿੱਚ 33.5 ਡਿਗਰੀ, ਪਟਿਆਲਾ ਵਿੱਚ 33.5 ਡਿਗਰੀ, ਬਠਿੰਡਾ ਵਿੱਚ 37.0 ਡਿਗਰੀ, ਫਤਿਹਗੜ੍ਹ ਸਾਹਿਬ ਵਿੱਚ 32.6 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 32.8 ਡਿਗਰੀ ਦਰਜ ਕੀਤਾ ਗਿਆ। ਇਹ ਬਦਲਾਅ ਮੀਂਹ ਕਾਰਨ ਆਇਆ ਹੈ।