Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੁਲਿਸ ਨੇ ਡਾ. ਅਨਿਲ ਕੰਬੋਜ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Punjab News: 4 ਜੁਲਾਈ ਨੂੰ ਮੋਗਾ ਦੇ ਕੋਟ ਈਸੇਖਾਨ ਵਿੱਚ ਪੋਲੀਵੁੱਡ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲ ਕੰਬੋਜ ‘ਤੇ ਉਸ ਸਮੇਂ ਗੋਲੀ ਚਲਾਈ ਗਈ ਸੀ ਜਦੋਂ ਉਹ ਆਪਣੇ ਹਸਪਤਾਲ ਹਰਬੰਸ ਨਰਸਿੰਗ ਹੋਮ ਵਿੱਚ ਮਰੀਜ਼ਾਂ ਨੂੰ ਦੇਖ ਰਹੇ ਸਨ। ਡਾ. ਅਨਿਲ ਕੰਬੋਜ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਨੇ ਡਾ. ਅਨਿਲ ਕੰਬੋਜ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Punjab News: 4 ਜੁਲਾਈ ਨੂੰ ਮੋਗਾ ਦੇ ਕੋਟ ਈਸੇਖਾਨ ਵਿੱਚ ਪੋਲੀਵੁੱਡ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਡਾ. ਅਨਿਲ ਕੰਬੋਜ ‘ਤੇ ਉਸ ਸਮੇਂ ਗੋਲੀ ਚਲਾਈ ਗਈ ਸੀ ਜਦੋਂ ਉਹ ਆਪਣੇ ਹਸਪਤਾਲ ਹਰਬੰਸ ਨਰਸਿੰਗ ਹੋਮ ਵਿੱਚ ਮਰੀਜ਼ਾਂ ਨੂੰ ਦੇਖ ਰਹੇ ਸਨ। ਡਾ. ਅਨਿਲ ਕੰਬੋਜ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ 6 ਜੁਲਾਈ ਨੂੰ, ਪੁਲਿਸ ਨੇ ਇੱਕ ਮੁਕਾਬਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

8 ਜੁਲਾਈ ਨੂੰ ਪੁਲਿਸ ਨੇ ਤਿੰਨ ਮੁਲਜ਼ਮਾਂ ਦੀ ਜਾਂਚ ਦੌਰਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਇੱਕ ਔਰਤ ਪਵਨਦੀਪ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਮੋਗਾ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪੂਰੇ ਭੇਤ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ। ਅਤੇ ਕੱਲ੍ਹ ਸ਼ਾਮ, ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਲੱਡੇ ਗਰੁੱਪ ਦਾ ਸਰਗਨਾ ਹਰਮੀਤ ਸਿੰਘ ਮੀਤੂ ਹੈ ਜੋ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਪੁਲਿਸ ਹੁਣ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਅੱਜ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News