Punjab VidhanSabha: ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ।
ਸਦਨ ਵਲੋਂ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰਾਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਬੀ.ਬੀ.ਐਮ.ਬੀ. ‘ਤੇ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਸੀ।

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ – ਭਗਵੰਤ ਮਾਨ
Punjab News;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ...