ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਮਾਨ ਦਾ ਭਾਸ਼ਣ ਚੱਲ ਰਿਹਾ ਸੀ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਾਜਵਾ ਸਾਹਿਬ ਤੁਹਾਨੂੰ ਵੀ ਬੋਲਣ ਦਾ ਮੌਕਾ ਮਿਲੇਗਾ ਕਿਉਂਕਿ ਅਜੇ ਦਿਨ ਬਹੁਤ ਹੈ ਅਤੇ ਸਿਰਫ 12 ਵਜੇ ਹਨ।
ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 12 ਤੁਹਾਡੇ ਵੱਜੇ ਹੋਣਗੇ, ਸਾਡੇ ਨਹੀਂ, ਜਿਸ ਤੋਂ ਬਾਅਦ ਸਦਨ ‘ਚ ਜ਼ੋਰਦਾਰ ਹੰਗਾਮਾ ਹੋ ਗਿਆ ਅਤੇ ਸੱਤਾ ਧਿਰ ਦੇ ਆਗੂ ਪੂਰੀ ਤਰ੍ਹਾਂ ਭੜਕ ਗਏ। ਆਗੂਆਂ ਨੇ ਕਿਹਾ ਕਿ ਬਾਜਵਾ ਵਲੋਂ ਇਕ ਖ਼ਾਸ ਧਰਮ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੱਲ ਸਿਰਫ ਇੰਨੀ ਹੈ ਕਿ ਇਨ੍ਹਾਂ ਕੋਲੋਂ CM ਦੀ ਕੁਰਸੀ ਨਹੀਂ ਜਰੀ ਜਾਂਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 60 ਸਾਲ ਸੂਬੇ ‘ਚ ਡਰਾਮਾ ਕੀਤਾ ਹੈ, ਜਿਸ ਤੋਂ ਬਾਅਦ ਸਦਨ ਅੰਦਰ ਸੱਤਾ ਧਿਰ ਅਤੇ ਵਿਰੋਧੀ ਧਿਰ ਦੇ ਆਗੂਆਂ ਵਿਚਾਲੇ ਤਿੱਖੀ ਬਹਿਸਬਾਜ਼ੀ ਸ਼ੁਰੂ ਹੋ ਗਈ।

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ, 1965 ਵਿੱਚ ਸੋਧਾਂ ਪੇਸ਼
Punjab News; ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ 'ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ...