Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

Gurdaspur News: ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੰਸਪੈਕਟਰ ਇੰਦਰਬੀਰ ਕੌਰ ਸਾਂਝ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਤੋਂ ਉਨ੍ਹਾਂ ਦੀ ਡਿਊਟੀ ਸਾਂਝ ਕੇਂਦਰ ਵਿਚ ਰੱਖਣ ਅਤੇ ਛੁੱਟੀਆਂ ਆਦਿ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

Gurdaspur News: ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੰਸਪੈਕਟਰ ਇੰਦਰਬੀਰ ਕੌਰ ਸਾਂਝ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਤੋਂ ਉਨ੍ਹਾਂ ਦੀ ਡਿਊਟੀ ਸਾਂਝ ਕੇਂਦਰ ਵਿਚ ਰੱਖਣ ਅਤੇ ਛੁੱਟੀਆਂ ਆਦਿ ਦੇ ਬਦਲੇ ਵਿਚ ਪੈਸੇ ਲੈਂਦੇ ਸਨ, ਜਿਸ ਨੂੰ ਲੈ ਕੇ ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਇਕ ਲਿਖਤੀ ਸ਼ਿਕਾਇਤ ਐਸ.ਐਸ.ਪੀ. ਗੁਰਦਾਸਪੁਰ ਨੂੰ ਦਿੱਤੀ ਗਈ।

ਜਿਸ ਵਿਚ ਉਨ੍ਹਾਂ ਵਲੋਂ ਇਹ ਪੈਸੇ ਆਨਲਾਈਨ ਗੂਗਲ ਪੇ ਰਾਹੀਂ ਭੇਜਣ ਦੀ ਗੱਲ ਕਹੀ ਗਈ। ਸਾਰੇ ਸਬੂਤਾਂ ਨੂੰ ਚੰਗੀ ਤਰ੍ਹਾਂ ਘੋਖਦੇ ਹੋਏ ਬੀਤੀ ਰਾਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਉਚ ਅਧਿਕਾਰੀਆਂ ਦੀ ਦੇਖ ਰੇਖ ਹੇਠ ਇੰਸਪੈਕਟਰ ਇੰਦਰਬੀਰ ਕੌਰ ਦੇ ਖਿਲਾਫ਼ ਕਰਪਸ਼ਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਅਧੀਨ ਆਉਂਦੇ 12 ਥਾਣਿਆਂ ਵਿਚ ਮੌਜੂਦ ਸਾਂਝ ਕੇਂਦਰਾਂ ਦੇ ਮੁਲਾਜ਼ਮ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਕੰਮ ਕਰਦੇ ਸਨ।

Read Latest News and Breaking News at Daily Post TV, Browse for more News

Ad
Ad

Punjab District News