Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

Latest Punjab News: ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

Latest Punjab News: ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।

ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ ‘ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ ‘ਤੇ ਉਲੀਕਿਆ  ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਵੀ ਮਦਦ ਕਰੇਗੀ, ਜਿਸ ਨਾਲ ਇਸ ਖੇਡ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਜਿਵੇਂ ਕਿ ਹਰਭਜਨ ਸਿੰਘ (ਸੰਸਦ ਮੈਂਬਰ), ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਪਹਿਲਾਂ ਹੀ ਕ੍ਰਿਕਟ ਦੇ ਖੇਤਰ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰ ਚੁੱਕੇ ਹਨ ਜਾਂ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਖਿਡਾਰੀਆਂ ਨੂੰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ ਤਾਂ ਪੰਜਾਬ ਤੋਂ ਅਜਿਹੇ ਹੋਰ ਵੀ ਪ੍ਰਤਿਭਾਸ਼ਾਲੀ ਖਿਡਾਰੀ ਉੱਭਰ ਕੇ ਸਾਹਮਣੇ ਆਉਣਗੇ। ਭਗਵੰਤ ਸਿੰਘ ਮਾਨ ਨੇ ਨਵੀਂ ਚੁਣੀ ਗਈ ਪੀਸੀਏ ਟੀਮ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੌਰਾਨ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਟੀਮ ਪੰਜਾਬ ਵਿੱਚ ਕ੍ਰਿਕਟ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਮੁੱਲਾਂਪੁਰ ਵਿੱਚ ਮੌਜੂਦਾ ਸਟੇਡੀਅਮ ਤੋਂ ਇਲਾਵਾ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਏਗੀ।

ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਅਥਲੈਟਿਕ ਹੁਨਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਦੌਰਾਨ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ ਵਿੱਚ ਪ੍ਰਧਾਨ ਅਮਰਜੀਤ ਮਹਿਤਾ, ਉਪ ਪ੍ਰਧਾਨ ਦੀਪਕ ਬਾਲੀ, ਸਕੱਤਰ ਕੁਲਵੰਤ ਸਿੰਘ ਵਿਧਾਇਕ ਅਤੇ ਹੋਰ ਸ਼ਾਮਲ ਸਨ, ਨੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਸੂਬੇ ਵਿੱਚ ਕ੍ਰਿਕਟ ਨੂੰ ਵਧੇਰੇ ਉਤਸ਼ਾਹਿਤ ਕਰਨ ਲਈ ਹਰ ਜ਼ਰੂਰੀ ਕਦਮ ਚੁੱਕੇਗੀ।

Read Latest News and Breaking News at Daily Post TV, Browse for more News

Ad
Ad

Punjab District News