Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ

Punjab News: ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਹਾਂ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਨੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਕਰਕੇ ਪਿਛਲੇ ਸਮੇਂ ਵਿਚ ਆਪਣੇ ਵਲੋਂ ਇਕ ਦੂਜੇ ਵਿਰੁੱਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ ਐਲਾਨ ਕੀਤਾ। ਅੱਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ

Punjab News: ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਹਾਂ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਨੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਕਰਕੇ ਪਿਛਲੇ ਸਮੇਂ ਵਿਚ ਆਪਣੇ ਵਲੋਂ ਇਕ ਦੂਜੇ ਵਿਰੁੱਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ ਐਲਾਨ ਕੀਤਾ।

ਅੱਜ ਇੱਥੇ ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਵਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਹੈ, ਜਿਸ ਵਿਚ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਨੂੰ ਪ੍ਰਵਾਨ ਕਰਦਿਆਂ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ਾਂ ਬਾਰੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਦੀ ਅਗਵਾਈ ਵਿਚ ਵੀ ਪੰਜ ਸਿੰਘ ਸਾਹਿਬਾਨ ਵਲੋਂ ਇੱਕਤਰਤਾ ਕੀਤੀ ਗਈ ਹੈ, ਜਿਸ ਉਪਰੰਤ ਉਨ੍ਹਾਂ ਵਲੋਂ ਭੇਜੇ ਗਏ ਪੱਤਰ ਅਨੁਸਾਰ ਉਥੋਂ ਦੇ ਪੰਜ ਸਿੰਘ ਸਾਹਿਬਾਨ ਵਲੋਂ ਵੀ ਜਾਰੀ ਆਦੇਸ਼ਾਂ ਨੂੰ ਵਾਪਸ ਲੈ ਲਿਆ ਗਿਆ ਹੈ। ਗਿਆਨੀ ਗੜਗੱਜ ਨੇ ਕਿਹਾ ਕਿ ਹੁਣ ਇਹ ਵਿਵਾਦ ਸਮਾਪਤ ਹੋ ਗਿਆ ਹੈ।

ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਬਕਾਇਆ ਸੇਵਾ ਫਲ ਦੇ ਮਾਮਲੇ ਦੇ ਵਿਵਾਦ ਨੂੰ ਜਲਦੀ ਹੱਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਗਿਆਨੀ ਗੌਹਰ ਨੂੰ ਵੀ ਆਦੇਸ਼ ਕੀਤਾ ਕਿ ਉਹ ਇਸ ਸੰਬੰਧੀ ਮੀਡੀਆ ਜਾਂ ਸੋਸ਼ਲ ਮੀਡੀਆ ਵਿਚ ਕੋਈ ਬਿਆਨਬਾਜ਼ੀ ਨਹੀਂ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News