Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਅੰਮ੍ਰਿਤਪਾਲ ਸਿੰਘ ਨੂੰ ਜਲਦ ਲਿਆਂਦਾ ਜਾਵੇਗਾ ਪੰਜਾਬ!

Punjab News: ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਵਜੋਂ ਮਸ਼ਹੂਰ ਕੰਚਨ ਕੁਮਾਰੀ ਦੇ ਕਤਲਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਤਲਕਾਂਡ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (UAE) ਚਲਾ ਗਿਆ ਸੀ ਤੇ ਹੁਣ ਉਸ ਨੂੰ ਜਲਦੀ ਹੀ ਇੰਟਰਪੋਲ ਦੀ ਮਦਦ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਨੂੰ ਜਲਦ ਲਿਆਂਦਾ ਜਾਵੇਗਾ ਪੰਜਾਬ!
Mehron

Punjab News: ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਵਜੋਂ ਮਸ਼ਹੂਰ ਕੰਚਨ ਕੁਮਾਰੀ ਦੇ ਕਤਲਕਾਂਡ ਦੇ ਮਾਸਟਰਮਾਈਂਡ ਮੰਨੇ ਜਾਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਤਲਕਾਂਡ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (UAE) ਚਲਾ ਗਿਆ ਸੀ ਤੇ ਹੁਣ ਉਸ ਨੂੰ ਜਲਦੀ ਹੀ ਇੰਟਰਪੋਲ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਫ਼ਿਲਹਾਲ ਇਸ ਬਾਰੇ ਅਧਿਕਾਰਤ ਤੌਰ ‘ਤੇ ਪੁਸ਼ਟੀ ਤਾਂ ਨਹੀਂ ਕੀਤੀ ਗਈ, ਪਰ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ।


ਸੂਤਰਾਂ ਮੁਤਾਬਕ ਦੱਸਿਆ ਕਿ ਇੰਟਰਪੋਲ ਪੰਜਾਬ ਪੁਲਸ ਦੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ‘ਚ ਹਿਰਾਸਤ ਵਿਚ ਲੈਣ ਦੀ ਬੇਨਤੀ ਨੂੰ ਲਾਗੂ ਕਰਨ ਵੱਲ ਵੱਧ ਰਿਹਾ ਹੈ। ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ UAE ਤੋਂ ਮੇਹਰੋਂ ਦੀ ਹਵਾਲਗੀ ਲਈ ਗ੍ਰਹਿ ਮੰਤਰਾਲੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਸੀਨੀਅਰ ਪੁਲਸ ਸੁਪਰਡੈਂਟ ਅਮਨੀਤ ਕੌਂਡਲ ਮੁਤਾਬਕ ਜ਼ਿਲ੍ਹਾ ਪੁਲਸ ਨੇ ਕੰਚਨ ਦੇ ਕਤਲਕਾਂਡ ਵਿਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਵਾਪਸ ਭੇਜਣ ਲਈ 20 ਜੂਨ ਨੂੰ “ਬਲੂ ਨੋਟਿਸ” ਲਈ ਪ੍ਰੋਫਾਰਮਾ ਦਾਇਰ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਉਸ ਦੀ ਹਵਾਲਗੀ ‘ਤੇ ਕੰਮ ਕਰ ਰਹੇ ਹਾਂ ਅਤੇ ਇੰਟਰਪੋਲ ਦੁਆਰਾ ਮੰਗੀ ਗਈ ਲੋੜੀਂਦੀ ਜਾਣਕਾਰੀ ਅਤੇ ਵੇਰਵੇ ਭੇਜ ਰਹੇ ਹਾਂ।

ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਜਾਣਕਾਰੀ ਨਹੀਂ ਦਿੱਤੀ ਗਈ ਕਿ ਇੰਟਰਪੋਲ ਨੇ ਮਹਿਰੋਂ ਵਿਰੁੱਧ ਕੋਈ ਨੋਟਿਸ ਜਾਰੀ ਕੀਤਾ ਹੈ ਜਾਂ ਨਹੀਂ। ਅਧਿਕਾਰੀਆਂ ਨੇ ਕਿਹਾ ਕਿ ਯੂ.ਏ.ਈ ਵਿਚ ਮਹਿਰੋਂ ਕਿੱਥੇ ਰਹਿ ਰਿਹਾ ਹੈ, ਇਸ ਬਾਰੇ ਅਜੇ ਵੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਹੈ। ਇੰਟਰਪੋਲ ਦੀ ਉਸ ਨੂੰ ਲੱਭਣ ਅਤੇ ਹਿਰਾਸਤ ਵਿਚ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਹੈ। ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਹਵਾਲਗੀ ਇਕ ਗੁੰਝਲਦਾਰ ਕਾਨੂੰਨੀ ਪ੍ਰਕਿਰਿਆ ਹੈ। ਪੰਜਾਬ ਅਤੇ ਕੇਂਦਰ ਦੇ ਅਧਿਕਾਰੀ ਵਿਦੇਸ਼ੀ ਧਰਤੀ ‘ਤੇ ਮਹਿਰੋਂ ਦੀ ਆਰਜ਼ੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News