Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤ, ਘਰ ਦੇ ਬਾਹਰ ਵਾਪਰਿਆ ਭਾਣਾ

Breaking News: ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੋਮਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਹ 114 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਫੌਜਾ ਸਿੰਘ ਸੋਮਵਾਰ ਦੁਪਹਿਰ ਲਗਭਗ 3:30 ਵਜੇ ਆਪਣੇ ਪਿੰਡ ਬਿਆਸ ਪਿੰਡ ਨੇੜੇ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ […]
Khushi
By : Updated On: 14 Jul 2025 23:40:PM
ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤ, ਘਰ ਦੇ ਬਾਹਰ ਵਾਪਰਿਆ ਭਾਣਾ

Breaking News: ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੋਮਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਹ 114 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਫੌਜਾ ਸਿੰਘ ਸੋਮਵਾਰ ਦੁਪਹਿਰ ਲਗਭਗ 3:30 ਵਜੇ ਆਪਣੇ ਪਿੰਡ ਬਿਆਸ ਪਿੰਡ ਨੇੜੇ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਸੈਰ ਕਰਨ ਲਈ ਗਏ ਸਨ।

ਇਸ਼ਤਿਹਾਰ

ਪੈਦਲ ਚੱਲਦੇ ਹੋਏ ਉਹ ਸੜਕ ਪਾਰ ਕਰਕੇ ਦੂਜੇ ਪਾਸੇ ਜਾਣ ਲੱਗੇ, ਜਿਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਡਰਾਈਵਰ ਨੇ ਉਨ੍ਹਾਂ ਨੂੰ ਟੱਕਰ ਮਾਰੀ ਉਹ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਬਿਆਸ ਪਿੰਡ ਦੇ ਕੁਝ ਨੌਜਵਾਨਾਂ ਨੇ ਫੌਜਾ ਸਿੰਘ ਨੂੰ ਸੜਕ ਕਿਨਾਰੇ ਜ਼ਖਮੀ ਪਾਇਆ ਅਤੇ ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸ਼੍ਰੀਮਾਨ ਹਸਪਤਾਲ ਲੈ ਗਏ। ਉੱਥੇ ਇਲਾਜ ਦੌਰਾਨ ਸ਼ਾਮ ਲਗਭਗ 6:30 ਵਜੇ ਉਨ੍ਹਾਂ ਦੀ ਮੌਤ ਹੋ ਗਈ।

Read Latest News and Breaking News at Daily Post TV, Browse for more News

Ad
Ad

Punjab District News