Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਬਿਕਰਮ ਮਜੀਠੀਆ ਦੇ ਘਰ ਮੁੜ ਵਿਜੀਲੈਂਸ ਦੀ ਰੇਡ, ਅੰਮ੍ਰਿਤਸਰ ਰਿਹਾਇਸ਼ ‘ਤੇ ਭਾਰੀ ਪੁਲਿਸ ਬਲ ਤੈਨਾਤ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਅੱਜ ਸਵੇਰੇ ਇਕ ਵਾਰ ਫਿਰ ਵਿਜੀਲੈਂਸ ਵਿਭਾਗ ਵੱਲੋਂ ਰੇਡ ਕੀਤੀ ਗਈ। ਇਹ ਕਾਰਵਾਈ ਅਚਾਨਕ ਹੋਈ ਅਤੇ ਇਸ ਦੌਰਾਨ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਵਿਜੀਲੈਂਸ ਦੀ ਟੀਮ ਭਾਰੀ ਪੁਲਸ ਬਲ ਨਾਲ ਮਜੀਠੀਆ ਦੀ ਕੋਠੀ ‘ਤੇ ਪੁੱਜੀ। ਇੱਥੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਮਜੀਠੀਆ ਦੇ ਘਰ ਮੁੜ ਵਿਜੀਲੈਂਸ ਦੀ ਰੇਡ, ਅੰਮ੍ਰਿਤਸਰ ਰਿਹਾਇਸ਼ ‘ਤੇ ਭਾਰੀ ਪੁਲਿਸ ਬਲ ਤੈਨਾਤ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਅੱਜ ਸਵੇਰੇ ਇਕ ਵਾਰ ਫਿਰ ਵਿਜੀਲੈਂਸ ਵਿਭਾਗ ਵੱਲੋਂ ਰੇਡ ਕੀਤੀ ਗਈ। ਇਹ ਕਾਰਵਾਈ ਅਚਾਨਕ ਹੋਈ ਅਤੇ ਇਸ ਦੌਰਾਨ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਵਿਜੀਲੈਂਸ ਦੀ ਟੀਮ ਭਾਰੀ ਪੁਲਸ ਬਲ ਨਾਲ ਮਜੀਠੀਆ ਦੀ ਕੋਠੀ ‘ਤੇ ਪੁੱਜੀ। ਇੱਥੇ ਘੇਰਾਬੰਦੀ ਕਰਦਿਆਂ ਰਿਹਾਇਸ਼ ‘ਤੇ ਭਾਰੀ ਗਿਣਤੀ ‘ਚ ਪੁਲਿਸ ਜਵਾਨ ਤਾਇਨਾਤ ਹਨ ਅਤੇ ਆਵਾਜਾਈ ਰੋਕਣ ਲਈ ਇਲਾਕੇ ਦੇ ਰਸਤਿਆਂ ‘ਤੇ ਬੈਰੀਕੇਡ ਲਗਾ ਦਿੱਤੇ ਗਏ।

ਇਸ ਤੋਂ ਪਹਿਲਾਂ ਵੀ ਬਿਕਰਮ ਮਜੀਠੀਆ ਵਿਰੁੱਧ ਵੱਖ-ਵੱਖ ਮਾਮਲਿਆਂ ‘ਚ ਜਾਂਚ ਚੱਲ ਰਹੀਆਂ ਹਨ। ਹੁਣ ਤੱਕ ਇਸ ਨਵੀਂ ਛਾਪੇਮਾਰੀ ਸਬੰਧੀ ਕੋਈ ਬਿਆਨ ਨਾ ਤਾਂ ਮਜੀਠੀਆ ਪਰਿਵਾਰ ਪੱਖੋਂ ਆਇਆ ਹੈ ਅਤੇ ਨਾ ਹੀ ਵਿਜ਼ੀਲੈਂਸ ਵੱਲੋਂ ਕੋਈ ਸਪਸ਼ਟੀਕਰਣ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।

ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਦਾਅਵਾ ਕੀਤਾ ਹੈ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਆਰੈਂਜ ਸ਼੍ਰੇਣੀ ‘ਚ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਜ਼ਾਯਾਫ਼ਤਾ ਅਤੇ ਅੰਡਰ ਟ੍ਰਾਇਲ ਕੈਦੀਆਂ ਤੋਂ ਵੱਖ ਬੈਰਕ ‘ਚ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਬਣੀ ਰਹੇ। ਉੱਧਰ ਬਿਕਰਮ ਸਿੰਘ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 19 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ ਅਤੇ ਇਸ ਗੱਲ ’ਤੇ ਵੀ ਸਭ ਦੀ ਨਜ਼ਰ ਰਹੇਗੀ ਕਿ 19 ਜੁਲਾਈ ਤੋਂ ਪਹਿਲਾਂ ਵਿਜੀਲੈਂਸ ਮਜੀਠੀਆ ਦਾ ਮੁੜ ਰਿਮਾਂਡ ਲੈਂਦੀ ਹੈ ਜਾਂ ਨਹੀਂ।

Read Latest News and Breaking News at Daily Post TV, Browse for more News

Ad
Ad

Punjab District News