Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਜਥੇਦਾਰ ਗੜਗੱਜ ਨੇ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਅਰਦਾਸ ਕਰਕੇ ਕੀਤਾ ਉਦਘਾਟਨ

ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜੂਨ 1984 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਕੀਤੇ ਗਏ ਜਨਰਲ ਸ਼ਾਬੇਗ ਸਿੰਘ ਮੈਮੋਰੀਅਤ ਚੈਰੀਟੇਬਲ ਟ੍ਰਸਟ ਦਾ ਰਸਮੀ ਤੌਰ ਉੱਤੇ ਉਦਘਾਟਨ ਕੀਤਾ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਥੇਦਾਰ ਗੜਗੱਜ ਨੇ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਅਰਦਾਸ ਕਰਕੇ ਕੀਤਾ ਉਦਘਾਟਨ

ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜੂਨ 1984 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਕੀਤੇ ਗਏ ਜਨਰਲ ਸ਼ਾਬੇਗ ਸਿੰਘ ਮੈਮੋਰੀਅਤ ਚੈਰੀਟੇਬਲ ਟ੍ਰਸਟ ਦਾ ਰਸਮੀ ਤੌਰ ਉੱਤੇ ਉਦਘਾਟਨ ਕੀਤਾ। ਇਸ ਮੌਕੇ ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਸਮੁੱਚੀ ਕੌਮ ਨੂੰ ਸਮਰੱਥਾ ਬਖ਼ਸ਼ਣ ਕਿ ਮਹਾਨ ਸ਼ਹੀਦਾਂ ਦੀਆਂ ਵਿਰਾਸਤਾਂ ਨੂੰ ਸੰਭਾਲੀਏ।

ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ, ਜਨਰਲ ਸ਼ਾਬੇਗ ਸਿੰਘ ਦੇ ਭਰਾ ਬਿਅੰਤ ਸਿੰਘ, ਉਨ੍ਹਾਂ ਦਾ ਪਰਿਵਾਰ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਵੀ ਹਾਜ਼ਰ ਸਨ। ਬਿਅੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਭਾਈ ਟੇਕ ਸਿੰਘ ਦਾ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਉਪਰਾਲੇ ਲਈ ਜਥੇਦਾਰ ਗੜਗੱਜ ਨੇ ਬਿਅੰਤ ਸਿੰਘ ਨੂੰ ਵੀ ਸਿਰੋਪਾਓ ਦਿੱਤਾ।

ਇਸ ਮੌਕੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਗੁਰੂ ਸਾਹਿਬ ਦੇ ਸਿਧਾਂਤ ਉੱਤੇ ਚੱਲਦਿਆਂ ਸਿੱਖ ਕੌਮ ਦੀ ਅਣਖ ਤੇ ਗੈਰਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਾਸਤੇ ਜੋ 1984 ਵਿੱਚ ਸਿੱਖ ਜੁਝਾਰੂਆਂ ਨੇ ਜੋ ਦ੍ਰਿੜ੍ਹਤਾ ਦੇ ਨਾਲ ਉਸ ਸਮੇਂ ਦੀ ਹਕੂਮਤ ਅਤੇ ਫ਼ੌਜ ਦੇ ਨਾਲ ਜੰਗ ਲੜੀ, ਉਸ ਵਿੱਚ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ, ਜਨਰਲ ਸ਼ਾਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਹੀ ਸਿੰਘਾਂ ਨੇ ਸ਼ਹੀਦੀਆਂ ਪਾਈਆਂ।

ਜਨਰਲ ਸ਼ਾਬੇਗ ਸਿੰਘ ਉਹ ਮਹਾਨ ਯੋਧੇ ਹਨ, ਜੋ ਜਦੋਂ ਦੇਸ਼ ਦੇ ਲਈ ਲੜਣ ਦੀ ਲੋੜ ਪਈ ਤਾਂ ਉਹ ਨਿਧੜਕ ਹੋ ਕੇ ਲੜੇ ਤੇ ਵੱਡੇ ਯੋਗਦਾਨ ਪਾਏ ਅਤੇ ਜਦੋਂ ਸਿੱਖ ਕੌਮ ਦੇ ਹੱਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਾਣ ਮਰਯਾਦਾ ਦੀ ਗੱਲ ਆਈ ਤਾਂ ਵੀ ਬਹੁਤ ਬਹਾਦਰੀ ਨਾਲ ਲੜੇ। ਉਨ੍ਹਾਂ ਕਿਹਾ ਕਿ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਬਹੁਤ ਵੱਡੀ ਹੈ ਜਿਸ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ।

ਜਥੇਦਾਰ ਗੜਗੱਜ ਨੇ ਜਨਰਲ ਸ਼ਾਬੇਗ ਸਿੰਘ ਦੇ ਨਾਮ ਉੱਤੇ ਉਨ੍ਹਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਉਨ੍ਹਾਂ ਦੇ ਨਿਜੀ ਘਰ ਨੂੰ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਵਜੋਂ ਸਥਾਪਤ ਕਰਨ ਦੇ ਉਪਰਾਲੇ ਲਈ ਉਨ੍ਹਾਂ ਦੇ ਭਰਾ ਸ. ਬਿਅੰਤ ਸਿੰਘ, ਸਮੁੱਚੇ ਪਰਿਵਾਰ ਅਤੇ ਹੋਰ ਸਾਥੀ ਸੰਗੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਅਤਿ ਜ਼ਰੂਰੀ ਹੈ ਕਿ ਜਿੱਥੇ ਕੌਮ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਨੇ ਆਪਣੇ ਪਰਿਵਾਰ ਨਾਲ ਲੰਮਾ ਸਮਾਂ ਬਿਤਾਇਆ ਹੋਵੇ ਉਸ ਵਿਰਾਸਤ ਨੂੰ ਸੰਭਾਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News