Banner
Banner

ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਫਿਰ ਵੀ ਮਿਲੀ ਧਮਕੀ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਇਕ ਹੋਰ ਧਮਕੀ ਭਰੀ ਈ-ਮੇਲ ਮਿਲੀ ਹੈ। ਜਿਸ ਨਾਲ ਲੋਕਾਂ ‘ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਰਅਸਲ ਧਮਕੀ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ. ਡੀ. ਐੱਕਸ. ਬਲਾਸਟ ਕਰਨ ਦੀ ਗੱਲ ਕੀਤੀ ਗਈ ਹੈ। ਇਹ ਕਿਸੇ ਅਣਪਛਾਤੇ ਵੱਲੋਂ ਈ-ਮੇਲ ਭੇਜ ਕੇ ਦਿੱਤੀ ਗਈ ਹੈ। ਧਮਕੀ ਭਰੀ ਈ-ਮੇਲ ਆਉਣ […]
Dailypost News
By : Updated On: 15 Jul 2025 19:29:PM
ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਫਿਰ ਵੀ ਮਿਲੀ ਧਮਕੀ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਇਕ ਹੋਰ ਧਮਕੀ ਭਰੀ ਈ-ਮੇਲ ਮਿਲੀ ਹੈ। ਜਿਸ ਨਾਲ ਲੋਕਾਂ ‘ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਰਅਸਲ ਧਮਕੀ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ. ਡੀ. ਐੱਕਸ. ਬਲਾਸਟ ਕਰਨ ਦੀ ਗੱਲ ਕੀਤੀ ਗਈ ਹੈ। ਇਹ ਕਿਸੇ ਅਣਪਛਾਤੇ ਵੱਲੋਂ ਈ-ਮੇਲ ਭੇਜ ਕੇ ਦਿੱਤੀ ਗਈ ਹੈ। ਧਮਕੀ ਭਰੀ ਈ-ਮੇਲ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੌਕਸੀ ਵਜੋਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ, ਪਰਿਕਰਮਾ, ਲੰਗਰ ਹਾਲ ਅਤੇ ਸਰਾਵਾਂ ਤੇ ਟਾਸਕ ਫੋਰਸ ਤਾਇਨਾਤ ਕਰਕੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਈ ਹੈ। ਜ਼ਿਕਰਯੋਗ ਹੈ ਕਿ ਗੱਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ. ਡੀ. ਐੱਕਸ. ਬਲਾਸਟ ਕਰਨ ਦੀ ਧਮਕੀ ਮਿਲੀ ਸੀ।


ਇਸ ਮਾਮਲੇ ‘ਤੇ ਐੱਸ. ਜੀ. ਪੀ. ਸੀ. ਦੇ ਸਕੱਤਰ ਪ੍ਰਤਾਪ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦਿੰਦਾ ਹੈ ਤਾਂ ਨਿੰਦਾਯੋਗ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਸਿਰਫ਼ ਸਿੱਖਾਂ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਦਾ ਧਾਰਮਿਕ ਸਥਾਨ ਹੈ, ਜਿੱਥੇ ਹਰ ਧਰਮ ਅਤੇ ਜਾਤ ਦਾ ਵਿਅਕਤੀ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੁੰਦਾ ਹੈ ਤੇ ਲੰਗਰ ਛੱਕਦਾ ਹੈ। ਜੇਕਰ ਅਜਿਹੇ ਸਥਾਨ ਨੂੰ ਕਿਸੇ ਨੇ ਵੀ ਧਮਕੀ ਦਿੱਤੀ ਹੈ ਤਾਂ ਮੈਂ ਸਮਝਦਾ ਹਾਂ ਉਸ ਵਿਅਕਤੀ ਦਾ ਕੋਈ ਧਰਮ ਹੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਮੈਂ ਸੰਗਤ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ। ਜਿਵੇਂ ਲੋਕ ਪਹਿਲਾਂ ਦਰਸ਼ਨ ਕਰਦੇ ਸਨ ਉਂਝ ਹੀ ਦਰਸ਼ਨ ਕਰਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਬਾਕੀ ਏਜੰਸੀਆਂ ਨੂੰ ਬੇਨਤੀ ਕੀਤੀ ਕਿ ਅਜਿਹੇ ਵਿਅਕਤੀਆਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad