Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Punjab: ਪਿੰਡ ਕਲੌਦੀ (ਸੰਗਰੂਰ) ‘ਚ ਤਣਾਅਪੂਰਨ ਮਾਹੌਲ – ਸਾਬਕਾ ਸਰਪੰਚ ਤੇ ਮੌਜੂਦਾ ਸਰਪੰਚ ‘ਚ ਵਿਵਾਦ

ਕਲੌਦੀ (ਸੰਗਰੂਰ), 16 ਜੁਲਾਈ: ਪਿੰਡ ਕਲੌਦੀ ਵਿਚ ਅੱਜ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਮੌਜੂਦਾ ਸਰਪੰਚ ਵੱਲੋਂ ਸਾਬਕਾ ਸਰਪੰਚ ਰਾਮ ਸਿੰਘ ਦੀ ਰਿਹਾਇਸ਼ੀ ਜਗ੍ਹਾ ‘ਤੇ ਨਿਸ਼ਾਨਦੇਹੀ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਬਕਾ ਸਰਪੰਚ ਰਾਮ ਸਿੰਘ ਨੇ ਇਲਜ਼ਾਮ ਲਾਇਆ ਕਿ ਮੌਜੂਦਾ ਪੰਚਾਇਤ ਵੱਲੋਂ ਧੱਕੇ ਨਾਲ ਉਸ ਜਗ੍ਹਾ ਨੂੰ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਕਲੌਦੀ (ਸੰਗਰੂਰ), 16 ਜੁਲਾਈ: ਪਿੰਡ ਕਲੌਦੀ ਵਿਚ ਅੱਜ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਮੌਜੂਦਾ ਸਰਪੰਚ ਵੱਲੋਂ ਸਾਬਕਾ ਸਰਪੰਚ ਰਾਮ ਸਿੰਘ ਦੀ ਰਿਹਾਇਸ਼ੀ ਜਗ੍ਹਾ ‘ਤੇ ਨਿਸ਼ਾਨਦੇਹੀ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਸਾਬਕਾ ਸਰਪੰਚ ਰਾਮ ਸਿੰਘ ਨੇ ਇਲਜ਼ਾਮ ਲਾਇਆ ਕਿ ਮੌਜੂਦਾ ਪੰਚਾਇਤ ਵੱਲੋਂ ਧੱਕੇ ਨਾਲ ਉਸ ਜਗ੍ਹਾ ਨੂੰ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਉਹ ਲੰਮੇ ਸਮੇਂ ਤੋਂ ਵਸਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਕਿਉਂਕਿ ਉਹ ਪਿਛਲੇ ਚੋਣਾਂ ਦੌਰਾਨ ਦੂਸਰੇ ਉਮੀਦਵਾਰ ਦੇ ਹੱਕ ‘ਚ ਸੀ, ਇਸ ਕਰਕੇ ਮੌਜੂਦਾ ਸਰਪੰਚ ਅਤੇ ਉਸਦਾ ਪਿਓ ਉਸ ਨਾਲ ਰੰਜਸ਼ ਰੱਖਦੇ ਹਨ ਅਤੇ ਵਾਰ ਵਾਰ ਜਾਨੋਂ ਮਾਰਨ ਦੀ ਧਮਕੀ ਵੀ ਦੇ ਰਹੇ ਹਨ।

ਇਸ ਘਟਨਾ ਦੌਰਾਨ ਰਾਮ ਸਿੰਘ ਦੇ ਬੇਟੇ ਨੇ ਭੜਕ ਕੇ ਆਪਣੇ ਉੱਤੇ ਤੇਲ ਛਿੜਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਕਾਰਨ ਹੜਕੰਪ ਮਚ ਗਿਆ। ਵਕ਼ਤ ਸਿਰ ਪਿੰਡ ਵਾਲਿਆਂ ਨੇ ਉਸ ਨੂੰ ਬਚਾ ਲਿਆ ਅਤੇ ਹਸਪਤਾਲ ‘ਚ ਦਾਖਲ ਕਰਵਾਇਆ।

ਜਦੋਂ ਪਿੰਡ ਵਾਸੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਦੱਸਿਆ ਕਿ ਮੌਜੂਦਾ ਸਰਪੰਚ ਅਤੇ ਉਸਦਾ ਪਰਿਵਾਰ ਸਾਬਕਾ ਸਰਪੰਚ ਨਾਲ ਜ਼ਬਰਦਸਤੀ ਅਤੇ ਰਾਜਨੀਤਿਕ ਬਦਲੇ ਦੀ ਭਾਵਨਾ ਰੱਖਦੇ ਹਨ।

ਸਾਬਕਾ ਸਰਪੰਚ ਰਾਮ ਸਿੰਘ ਨੇ ਮੰਗ ਕੀਤੀ ਕਿ ਜੇਕਰ ਪਿੰਡ ਵਿੱਚ ਨਿਸ਼ਾਨਦੇਹੀ ਕਰਨੀ ਹੈ ਤਾਂ ਉਹ ਸਿਰਫ਼ ਉਸ ਦੀ ਜਗ੍ਹਾ ਦੀ ਨਾ ਕਰਕੇ ਪੂਰੇ ਪਿੰਡ ਦੀ ਕੀਤੀ ਜਾਵੇ। ਉਸ ਨੇ ਕਿਹਾ ਕਿ, “ਜੇ ਮੇਰੀ ਜਗ੍ਹਾ ਕਿਤੇ ਵੱਧ ਜਾਂਦੀ ਹੈ ਤਾਂ ਉਹ ਘੱਟ ਕਰ ਲਵੋ, ਪਰ ਮੇਰੇ ਨਾਲ ਵਿਅਕਤੀਗਤ ਰੰਜਸ਼ ਕਰਕੇ ਵੱਖਰਾ ਵਿਵਹਾਰ ਨਾ ਕੀਤਾ ਜਾਵੇ। ਇਹ ਸਿਰਫ਼ ਇਸ ਲਈ ਹੋ ਰਿਹਾ ਹੈ ਕਿਉਂਕਿ ਮੈਂ ਇੱਕ ਖਾਸ ਪਰਿਵਾਰ ਨਾਲ ਸਬੰਧਤ ਹਾਂ।”

ਪਿੰਡ ਕਲੌਦੀ ਵਿੱਚ ਹੁਣ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੇ ਕਦਮਾਂ ਲਈ ਪ੍ਰਸ਼ਾਸਨ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News