ਹੱਕੀ ਮੰਗਾ ਨੂੰ ਲੈਕੇ ਅੰਗਹੀਣ ਯੂਨੀਅਨ ਨੇ DC ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
Punjab News; ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੋਸਾਇਟੀ ਵੱਲੋਂ ਮਲੇਰਕੋਟਲਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਦੱਸ ਦੀਏ ਕਿ ਇਸ ਲਗਾਏ ਗਏ ਧਰਨੇ ਵਿੱਚ ਵੱਖ ਵੱਖ ਮਰਦਾਂ ਅਤੇ ਔਰਤਾਂ ਅੰਗਹੀਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਅੰਗਹੀਨਾਂ ਦੀਆਂ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Punjab News; ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈਲਫੇਅਰ ਸੋਸਾਇਟੀ ਵੱਲੋਂ ਮਲੇਰਕੋਟਲਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਦੱਸ ਦੀਏ ਕਿ ਇਸ ਲਗਾਏ ਗਏ ਧਰਨੇ ਵਿੱਚ ਵੱਖ ਵੱਖ ਮਰਦਾਂ ਅਤੇ ਔਰਤਾਂ ਅੰਗਹੀਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਗਿਆ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਅੰਗਹੀਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ ਪਰ ਅਫਸੋਸ ਇੰਨਾ ਸਮਾਂ ਬੀਤਣ ਤੇ ਵੀ ਉਹਨਾਂ ਦੀ ਕੋਈ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰੀ ਦਫਤਰਾਂ ਦੇ ਵਿੱਚ ਅੰਗਹੀਣਾਂ ਦੀ ਖੱਜਲ ਕੁਵਾਰੀ ਦੇ ਮਾਮਲੇ ਵਧਦੇ ਜਾ ਰਹੇ ਨੇ ਅਤੇ ਜਿਹੜੀ ਪੈਨਸ਼ਨ ਹੈ ਉਸ ਵਿੱਚ ਵੀ ਕੋਈ ਵੀ ਵਾਧਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜੇਕਰ ਜਲਦ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹੋਰ ਵੱਡੇ ਪੱਧਰ ਤੇ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ।