Punjab News; ਅਜਨਾਲਾ ਸ਼ਹਿਰ ਅੰਦਰ ਜਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਭੈਣ ਭਰਾ ਇੱਕ ਦੂਸਰੇ ਦੇ ਵੈਰੀ ਬਣ ਗਏ ਜਿੱਥੇ ਭੈਣ ਨੇ ਆਪਣੇ ਬੱਚੇ ਅਤੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਭਰਾ ਦੇ ਘਰ ਤੇ ਹਮਲਾ ਕਰ ਦਿੱਤਾ ਅਤੇ ਘਰ ਨੂੰ ਜੇਸੀਬੀ ਦੀ ਮਦਦ ਨਾਲ ਢੈ ਢੇਰੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਕਰਨ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ
ਇਸ ਮੌਕੇ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਵੱਲੋਂ ਕੁਝ ਗੁੰਡਿਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ ਤੇ ਹਮਲਾ ਕਰ ਦਿੱਤਾ ਤੇ ਘਰ ਵੀ ਢਾਹ ਦਿੱਤਾ ਹੈ ਉਹਨਾਂ ਕਿਹਾ ਕਿ ਪਹਿਲਾਂ ਵੀ ਉਹਨਾਂ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹਮਲੇ ਵੀ ਕੀਤੇ ਜਾ ਚੁੱਕੇ ਹਨ ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।