Banner
Banner

ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ […]
Jaspreet Singh
By : Updated On: 16 Jul 2025 21:15:PM
ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ।


ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 386 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 405 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad