Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Patiala: ਨਸ਼ੇੜੀ ਪਤੀ ਵੱਲੋਂ ਘਰ ਨੂੰ ਲਗਾਈ ਅੱਗ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ

Patiala News: ਹਲਕਾ ਸਨੌਰ ਦੇ ਪਿੰਡ ਨਗਰ ‘ਚ ਇੱਕ ਨਸ਼ੇੜੀ ਵਿਅਕਤੀ ਵੱਲੋਂ ਆਪਣੇ ਹੀ ਘਰ ਨੂੰ ਅੱਗ ਲਾ ਦਿੱਤੀ ਗਈ। ਇਹ ਹਾਦਸਾ ਰਾਤ ਦੇ ਸਮੇਂ ਵਾਪਰਿਆ, ਜਿਸ ਕਾਰਨ ਘਰ ਵਿੱਚ ਪਿਆ ਕਣਕ, ਕਪੜੇ, ਰਾਸ਼ਨ, ਜਰੂਰੀ ਕਾਗ਼ਜ਼ਾਤ, ਅਧਾਰ ਕਾਰਡ, ਬੱਚਿਆਂ ਦੇ ਸਰਟੀਫਿਕੇਟ, ਬੈਂਕ ਦੀ ਕਾਪੀ ਅਤੇ ਕੁਝ ਨਕਦ ਰਕਮ ਸਬ ਕੁਝ ਸੁਆਹ ਹੋ ਗਿਆ। ਦੋਸ਼ੀ ਵਿਅਕਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Patiala News: ਹਲਕਾ ਸਨੌਰ ਦੇ ਪਿੰਡ ਨਗਰ ‘ਚ ਇੱਕ ਨਸ਼ੇੜੀ ਵਿਅਕਤੀ ਵੱਲੋਂ ਆਪਣੇ ਹੀ ਘਰ ਨੂੰ ਅੱਗ ਲਾ ਦਿੱਤੀ ਗਈ। ਇਹ ਹਾਦਸਾ ਰਾਤ ਦੇ ਸਮੇਂ ਵਾਪਰਿਆ, ਜਿਸ ਕਾਰਨ ਘਰ ਵਿੱਚ ਪਿਆ ਕਣਕ, ਕਪੜੇ, ਰਾਸ਼ਨ, ਜਰੂਰੀ ਕਾਗ਼ਜ਼ਾਤ, ਅਧਾਰ ਕਾਰਡ, ਬੱਚਿਆਂ ਦੇ ਸਰਟੀਫਿਕੇਟ, ਬੈਂਕ ਦੀ ਕਾਪੀ ਅਤੇ ਕੁਝ ਨਕਦ ਰਕਮ ਸਬ ਕੁਝ ਸੁਆਹ ਹੋ ਗਿਆ।

ਦੋਸ਼ੀ ਵਿਅਕਤੀ ਦੀ ਪਹਚਾਣ ਬਲਵੀਰ ਸਿੰਘ ਸੋਢੀ ਵਜੋਂ ਹੋਈ ਹੈ। ਉਸ ਦੀ ਧਰਮਪਤਨੀ ਸੁਨੀਤਾ ਦੇਵੀ ਨੇ ਦੱਸਿਆ ਕਿ ਬਲਵੀਰ ਸਿੰਘ ਲੰਮੇ ਸਮੇਂ ਤੋਂ ਨਸ਼ੇ ਦਾ ਆਦਿ ਹੈ ਅਤੇ ਇਸ ਤੋਂ ਪਹਿਲਾਂ ਵੀ ਉਹ ਇੱਕ ਵਾਰ ਘਰ ਨੂੰ ਅੱਗ ਲਾ ਚੁੱਕਾ ਹੈ।

ਸੁਨੀਤਾ ਦੇਵੀ ਨੇ ਦੱਸਿਆ ਕਿ ਰਾਤ ਕਿਸੇ ਗੱਲ ਨੂੰ ਲੈ ਕੇ ਘਰ ਵਿੱਚ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੇ ਸ਼ਰਾਬੀ ਹਾਲਤ ਵਿੱਚ ਘਰ ਨੂੰ ਅੱਗ ਲਾ ਦਿੱਤੀ।

ਪਿੰਡ ਵਾਸੀਆਂ ਨੇ ਤੁਰੰਤ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ ਉੱਤੇ ਕਾਬੂ ਪਾਇਆ। ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਅਤੇ ਸਾਰੀ ਘਰਵਾਰੀ ਸਮੱਗਰੀ ਸੜ ਕੇ ਰਾਖ ਹੋ ਚੁੱਕੀ ਹੈ।

ਪਿੰਡ ਵਾਸੀਆਂ ਨੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇੜੀ ਵਿਅਕਤੀ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਇਨਸਾਨੀ ਜਾਨਾਂ ਅਤੇ ਜਾਇਦਾਦ ਦਾ ਨੁਕਸਾਨ ਨਾ ਹੋਵੇ।

Read Latest News and Breaking News at Daily Post TV, Browse for more News

Ad
Ad

Punjab District News