Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ ਜਮ੍ਹਾ ਕਰਵਾ ਸਕਣਗੇ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ ਜਮ੍ਹਾ ਕਰਵਾ ਸਕਣਗੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 4 ਅਗਸਤ 2025 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News