Ashwani Sharma; ਬੀਜੇਪੀ ਦੇ ਕਾਰਜਕਾਰੀ ਅਸ਼ਵਨੀ ਸ਼ਰਮਾ ਪ੍ਰਧਾਨ ਬਣਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਨਤਮਸਤਕ ਹੋਏ, ਜਿੱਥੇ ਉਹਨਾਂ ਦੇ ਸਮਰਥਕਾਂ ਨੇ ਢੋਲ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸਦੇ ਨਾਲ ਹੀ ਬੀਜੇਪੀ ਦੀ ਸਾਰੀ ਲੀਡਰਸ਼ਿਪ ਉਹਨਾਂ ਦੇ ਨਾਲ ਮੌਜੂਦ ਰਹੀ।
ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਨਤਮਸਤਕ ਹੋਏ ਜਿਥੇ ਉਹਨਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਹੈ ਅਤੇ ਜੋ ਜਿੰਮੇਵਾਰੀ ਪਾਰਟੀ ਨੇ ਮੇਰੇ ਤੇ ਲਾਈ ਹੈ ਉਹ ਮੈਂ ਤਨ ਦੇਹੀ ਦੇ ਨਾਲ ਨਿਭਾਵਾਂਗਾ।