Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਅਣਪਛਾਤੇ ਬਦਮਾਸ਼ਾਂ ਨੇ ਸਿੱਖ ਅਜਾਇਬ ਘਰ ਨੂੰ ਬਣਾਇਆ ਨਿਸ਼ਾਨਾ, ਕੀਤੀ ਭੰਨਤੋੜ

Mohali News: ਪੰਜਾਬ ਦੇ ਹਾਲਾਤ ਇਸ ਸਮੇਂ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਵੱਡੀ ਤੋਂ ਵੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਬਦਮਾਸ਼ਾਂ ਨੂੰ ਹੁਣ ਪੁਲਿਸ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਣਪਛਾਤੇ ਬਦਮਾਸ਼ਾਂ ਨੇ ਸਿੱਖ ਅਜਾਇਬ ਘਰ ਨੂੰ ਬਣਾਇਆ ਨਿਸ਼ਾਨਾ, ਕੀਤੀ ਭੰਨਤੋੜ

Mohali News: ਪੰਜਾਬ ਦੇ ਹਾਲਾਤ ਇਸ ਸਮੇਂ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਵੱਡੀ ਤੋਂ ਵੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਬਦਮਾਸ਼ਾਂ ਨੂੰ ਹੁਣ ਪੁਲਿਸ ਦੀ ਕਾਰਵਾਈ ਤੇ ਕਾਨੂੰਨ ਵਿਵਸਥਾ ਦਾ ਖੌਫ ਬਿਲਕੁੱਲ ਨਹੀਂ ਰਿਹਾ ਹੈ।

ਦੱਸ ਦਈਏ ਕਿ ਆਏ ਦਿਨ ਬਦਮਾਸ਼ਾਂ ਵੱਲੋਂ ਕਿਸੇ ਨਾ ਕਿਸੇ ਤਰ੍ਹਾਂ ਦੀ ਵਾਰਦਾਤ ਨੂ੍ੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਸਿੱਖ ਹੈਰੀਟੇਜ ਐਂਡ ਕਲਚਰਲ ਸੋਸਾਇਟੀ (ਰਜਿ) ਵੱਲੋਂ ਮੁਹਾਲੀ ਦੇ ਬਲੌਂਗੀ ਸਥਿਤ ਸਿੱਖ ਅਜਾਇਬ ਘਰ ਵਿੱਚ ਭੰਨਤੋੜ ਕੀਤੀ ਗਈ। ਇਸ ਹਮਲੇ ਮਗਰੋਂ ਇਲਾਕੇ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਦੂਜੇ ਪਾਸੇ ਅਣਪਛਾਤੇ ਬਦਮਾਸ਼ਾਂ ਵੱਲੋਂ ਸਿੱਖ ਅਜਾਇਬ ਘਰ ਦੇ ਬਾਹਰ ਅਤੇ ਅੰਦਰ ਕਾਫੀ ਭੰਨਤੋੜ ਕੀਤੀ ਗਈ ਹੈ। ਸਿੱਖ ਅਜਾਇਬ ਘਰ ਦੇ ਫਾਂਊਡਰ ਅਤੇ ਪ੍ਰਧਾਨ ਪਰਵਿੰਦਰ ਸਿੰਘ ਆਰਟਿਸਟ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਸਿੱਖ ਅਜਾਇਬ ਘਰ ’ਚ ਫੰਡਾਂ ਦੀ ਘਾਟ ਹੋਣ ਕਾਰਨ ਸੁਰੱਖਿਆ ਕਰਮੀਆਂ ਨੂੰ ਇੱਥੇ ਤੈਨਾਤ ਕਰਨ ’ਚ ਉਹ ਅਸਮਰਥ ਹਨ।

ਕਾਬਿਲੇਗੌਰ ਹੈ ਕਿ ਪਰਵਿੰਦਰ ਸਿੰਘ ਵੱਲੋਂ ਪਿਛਲੇ 12 ਸਾਲਾਂ ਤੋਂ ਬਲੌਂਗੀ ਦੀ ਸ਼ਾਮਲਾਟ ਜ਼ਮੀਨ ‘ਤੇ ਸਥਿਤ ਸਿੱਖ ਅਜਾਇਬ ਘਰ ਦੀ ਸੇਵਾ ਨਿਭਾਈ ਜਾ ਰਹੀ ਹੈ। ਸੰਗਤਾਂ ਦੇ ਸਹਿਯੋਗ ਅਤੇ ਆਪਣੇ ਰਿਹਾਸ਼ੀ ਪਿੰਡ ਬਟੇਰਲਾ ‘ਚ ਕੁੱਝ ਕਮਰਿਆਂ ਨੂੰ ਕਿਰਾਏ ‘ਤੇ ਚੜ੍ਹਾ ਜੋ ਪੈਸੇ ਇਕੱਠੇ ਹੁੰਦੇ ਨੇ ਉਨ੍ਹਾਂ ਨਾਲ ਪਰਵਿੰਦਰ ਸਿੰਘ ਇਸ ਅਜਾਇਬ ਘਰ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News