Punjab Vidhan Sabha: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ।
Select Committee on Sacrilege Bill: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪੇਗੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪੇਗੀ। ਪਵਿੱਤਰ ਗ੍ਰੰਥਾਂ ਦੇ ਅਪਮਾਨ ਨੂੰ ਲੈ ਕੇ ਲਿਆਂਦੇ ਗਏ ਬਿੱਲ ਨੂੰ ਸਿਲੈਕਟ ਕਮੇਟੀ ਹਵਾਲੇ ਕੀਤਾ ਜਾਵੇਗਾ।
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਿਧਾਨ ਸਭਾ ਦੀ ਬੈਠਕ ਦੌਰਾਨ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ, 2025” ਸਿਲੈਕਟ ਕਮੇਟੀ ਨੂੰ ਸੌਂਪਣ ਸਬੰਧੀ ਸਰਬਸੰਮਤੀ ਨਾਲ ਪਾਸ ਹੋਏ ਪ੍ਰਸਤਾਵ ਅਨੁਸਾਰ ਇਸ ਬਿੱਲ ਤੇ ਸਿਲੈਕਟ ਕਮੇਟੀ ਵਿੱਚ ਕੰਮ-ਕਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਹੇਠ ਲਿਖੇ ਮਾਣਯੋਗ ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ:-
- ਡਾ. ਇੰਦਰਬੀਰ ਸਿੰਘ ਨਿੱਜਰ
- ਡਾ. ਅਜੇ ਗੁਪਤਾ
- ਡਾ. ਅਮਨਦੀਪ ਕੌਰ ਅਰੋੜਾ
- ਇੰਦਰਜੀਤ ਕੌਰ ਮਾਨ
- ਜਗਦੀਪ ਕੰਬੋਜ਼
- ਜੰਗੀ ਲਾਲ ਮਹਾਜਨ
- ਤ੍ਰਿਪਤ ਰਜਿੰਦਰ ਸਿੰਘ ਬਾਜਵਾ
- ਨੀਨਾ ਮਿੱਤਲ
- ਪ੍ਰੋ. ਬਲਜਿੰਦਰ ਕੌਰ
- ਪ੍ਰਿੰ. ਬੁੱਧ ਰਾਮ
- ਬ੍ਰਮ ਸ਼ੰਕਰ ਜਿੰਪਾ
- ਬਲਵਿੰਦਰ ਸਿੰਘ ਧਾਲੀਵਾਲ
- ਮਦਨ ਲਾਲ ਬੱਗਾ
- ਮਨਪ੍ਰੀਤ ਸਿੰਘ ਇਯਾਲੀ
- ਮੁਹੰਮਦ ਜ਼ਮੀਲ ਉਰ ਰਹਿਮਾਨ
ਡਾ. ਇੰਦਰਬੀਰ ਸਿੰਘ ਨਿੱਜਰ, ਐਮ.ਐਲ.ਏ. ਨੂੰ ਇਸ ਕਮੇਟੀ ਦਾ ਸਭਾਪਤੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 215(2) ਅਧੀਨ ਐਡਵੋਕੇਟ ਜਨਰਲ, ਪੰਜਾਬ ਇਸ ਕਮੇਟੀ ਦੇ ex-officio ਮੈਂਬਰ ਹੋਣਗੇ।