Banner
Banner

Breaking: ਐਨਟੀਐਫ ਨੇ 80 ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ

Amritsar Breaking : ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ‘ਚ ਐਨਟੀ ਨਾਰਕੋਟਿਕਸ ਫੋਰਸ (ਐਨਟੀਐਫ) ਵੱਲੋਂ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ 15 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਨੌਜਵਾਨ ਆਪਣੀ ਸਵਿਫਟ ਕਾਰ ਰਾਹੀਂ ਹੈਰੋਇਨ ਦੀ ਇਹ […]
Khushi
By : Updated On: 20 Jul 2025 14:15:PM
Breaking: ਐਨਟੀਐਫ ਨੇ 80 ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਕਾਬੂ

Amritsar Breaking : ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ‘ਚ ਐਨਟੀ ਨਾਰਕੋਟਿਕਸ ਫੋਰਸ (ਐਨਟੀਐਫ) ਵੱਲੋਂ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ 15 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 80 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਨੌਜਵਾਨ ਆਪਣੀ ਸਵਿਫਟ ਕਾਰ ਰਾਹੀਂ ਹੈਰੋਇਨ ਦੀ ਇਹ ਵੱਡੀ ਖੇਪ ਲੈ ਕੇ ਅੰਮ੍ਰਿਤਸਰ ਵੱਲ ਆ ਰਿਹਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਇਹ ਨਸ਼ੀਲਾ ਪਦਾਰਥ ਬਰਾਮਦ ਹੋਇਆ।

ਦੋਸ਼ੀ ਦੀ ਪਛਾਣ ਪ੍ਰਭਜੀਤ ਸਿੰਘ ਪੁੱਤਰ ਕਵਲਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਮੋਦੇ, ਥਾਣਾ ਘਰਿੰਡਾ, ਹਲਕਾ ਅਟਾਰੀ (ਅੰਮ੍ਰਿਤਸਰ) ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਸ਼ਾ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜਿਆ ਗਿਆ ਸੀ, ਜਿਸਨੂੰ ਮੁਲਜ਼ਮ ਨੇ ਪਿੰਡ ਮੋਦੇ ਨੇੜੇ ਸਰਹੱਦੀ ਇਲਾਕੇ ਤੋਂ ਇਕੱਠਾ ਕਰਕੇ ਅੱਗੇ ਸਪਲਾਈ ਕਰਨਾ ਸੀ।

ਪੁਲਿਸ ਅਤੇ ਐਨਟੀਐਫ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਜਾਰੀ ਹੈ। ਪੁਖਤਾ ਸਬੂਤ ਇਕੱਠੇ ਕਰ ਰਹੇ ਹਨ ਕਿ ਮੁਲਜ਼ਮ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ, ਅਤੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇਸ ਮਾਮਲੇ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸੰਭਾਵਿਤ ਸੰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad