ਪੰਜਾਬ ਵਿਧਾਨ ਸਭਾ ‘ਚ ਸਿਲੈਕਟ ਕਮੇਟੀ ਦੀ ਇਸ ਦਿਨ ਹੋਵੇਗੀ ਮੀਟਿੰਗ
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਹੈ ਇਹ ਕਮੇਟੀ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਕਮੇਟੀ ਵਿਚ 11 ‘ਆਪ’, ਦੋ ਕਾਂਗਰਸ, ਇਕ ਭਾਜਪਾ ਤੇ ਇਕ ਅਕਾਲੀ ਦਲ ਦਾ ਮੈਂਬਰ ਲਿਆ ਗਿਆ […]
By :
Dailypost News
Updated On: 21 Jul 2025 18:17:PM
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਹੈ ਇਹ ਕਮੇਟੀ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।
ਇਸ ਕਮੇਟੀ ਵਿਚ 11 ‘ਆਪ’, ਦੋ ਕਾਂਗਰਸ, ਇਕ ਭਾਜਪਾ ਤੇ ਇਕ ਅਕਾਲੀ ਦਲ ਦਾ ਮੈਂਬਰ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ ਨੇ ਬੇਅਦਬੀ ਖ਼ਿਲਾਫ਼ ਬਿੱਲ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਹਵਾਲੇ ਕਰਨ ਦਾ ਫ਼ੈਸਲਾ ਕੀਤਾ ਸੀ ਤਾਂ ਕਿ ਕਾਨੂੰਨ ਬਣਾਉਣ ਤੋਂ ਪਹਿਲਾਂ ਪ੍ਰਸਤਾਵਿਤ ਬਿੱਲ ’ਤੇ ਲੋਕਾਂ ਦੀ ਰਾਇ ਲਈ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਪੇਸ਼ ਕੀਤਾ ਸੀ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਸਿਲੈਕਟ ਕਮੇਟੀ ਦੀ ਮੀਟਿੰਗ ਹੋਂਣ ਜਾ ਰਹੀਂ ਹੈ। ਇਹ ਮੀਟਿੰਗ 24 ਜੁਲਾਈ ਨੂੰ ਹੋਵੇਗੀ।