MLA Sanjeev Arora resignation; ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਅੱਜ ਉੱਪਰਲੇ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਅੱਜ ਚੇਅਰਮੈਨ ਨੇ ਸਦਨ ਨੂੰ ਅਰੋੜਾ ਦੇ ਅਸਤੀਫੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ‘ਆਪ’ ਮੈਂਬਰ ਅਰੋੜਾ ਨੇ 1 ਜੁਲਾਈ ਨੂੰ ਰਾਜ ਸਭਾ ਤੋਂ ਅਸਤੀਫਾ ਦਿੱਤਾ ਸੀ ਤੇ 1 ਜੁਲਾਈ ਤੋਂ ਹੀ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਪੰਜਾਬ ਦੀ ਲੁਧਿਆਣਾ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਈ ਉਪ ਚੋਣ ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨੇੜਲੇ ਵਿਰੋਧੀ ਤੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ ਸੀ। ਇਹ ਸੀਟ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਜਨਵਰੀ ’ਚ ਦੇਹਾਂਤ ਹੋਣ ਕਾਰਨ ਖਾਲੀ ਹੋਈ ਸੀ।

ਪੰਜਾਬ ‘ਚ ਆਮ ਆਦਮੀ ਕਲੀਨਿਕ Prescription ਮੋਬਾਈਲ ‘ਤੇ ਮਿਲੇਗਾ, ਅੱਜ ਤੋਂ ਪਰਚੀ ਸਿਸਟਮ ਖਤਮ, 880 ਕੇਂਦਰਾਂ ‘ਤੇ ਉਪਲੱਬਧ ਹੋਵੇਗੀ ਸਹੂਲਤ
Aam Aadmi Clinic; ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਹੁਣ ਵਟਸਐਪ 'ਤੇ ਹੀ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੂੰ ਕਿਹੜੀ ਦਵਾਈ ਕਦੋਂ ਲੈਣੀ ਹੈ, ਅਗਲੀ ਵਾਰ ਕਦੋਂ ਕਲੀਨਿਕ ਜਾਣਾ ਹੈ, ਅਤੇ ਉਨ੍ਹਾਂ ਦੀ ਮੈਡੀਕਲ ਰਿਪੋਰਟ ਕੀ ਹੈ। ਪੰਜਾਬ ਸਰਕਾਰ ਅੱਜ ਤੋਂ ਸੂਬੇ ਦਾ ਆਮ ਆਦਮੀ ਕਲੀਨਿਕ ਵਟਸਐਪ...